3 ਲੱਖ ਤੋਂ ਵੱਧ ਨਸ਼ੀਲੇ ਕੈਪਸੂਲਾਂ ਸਮੇਤ ਪਤੀ-ਪਤਨੀ ਗ੍ਰਿਫ਼ਤਾਰ

Friday, Jul 31, 2026 - 07:56 PM (IST)

3 ਲੱਖ ਤੋਂ ਵੱਧ ਨਸ਼ੀਲੇ ਕੈਪਸੂਲਾਂ ਸਮੇਤ ਪਤੀ-ਪਤਨੀ ਗ੍ਰਿਫ਼ਤਾਰ

ਫਿਰੋਜ਼ਪੁਰ/ਬਠਿੰਡਾ (ਸੋਨੂੰ ਚੋਪੜਾ): ਬਠਿੰਡਾ ਪੁਲਸ ਦੇ ਸੀ.ਆਈ.ਏ. ਸਟਾਫ-2 ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਟੀਮ ਨੇ ਸਤਨਾਮ ਸਿੰਘ ਨਾਮਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 3,10,000 ਪ੍ਰੈਗਾਬਾਲਿਨ ਕੈਪਸੂਲ ਬਰਾਮਦ ਕੀਤੇ। ਇਸ ਸਬੰਧੀ ਧਾਰਾ 223 ਬੀ.ਐਨ.ਐਸ. ਤਹਿਤ ਮੁਕੱਦਮਾ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕੀਤੀ ਗਈ।

ਤਫ਼ਤੀਸ਼ ਦੌਰਾਨ ਸਤਨਾਮ ਸਿੰਘ ਦੀ ਪਤਨੀ ਦੀ ਇਸ ਗੈਰ-ਕਾਨੂੰਨੀ ਧੰਦੇ ਵਿਚ ਸ਼ਮੂਲੀਅਤ ਸਾਹਮਣੇ ਆਉਣ 'ਤੇ ਉਸ ਨੂੰ ਕੇਸ ਵਿਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕੀਤਾ ਗਿਆ। ਇਸੇ ਦੌਰਾਨ ਸੋਨੂੰ ਮੌੜ ਨਾਮਕ ਵਿਅਕਤੀ ਦੀ ਸ਼ਮੂਲੀਅਤ ਵੀ ਸਾਹਮਣੇ ਆਈ, ਜਿਸ ਨੂੰ ਕੇਸ ਵਿੱਚ ਨਾਮਜ਼ਦ ਕਰਕੇ ਉਸ ਦੀ ਭਾਲ ਕੀਤੀ ਜਾ ਰਹੀ ਹੈ।

ਮੁੱਢਲੀ ਪੁੱਛਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਪ੍ਰੈਗਾਬਾਲਿਨ ਕੈਪਸੂਲ ਪਾਰਸਲਾਂ ਰਾਹੀਂ ਮੰਗਵਾਏ ਜਾਂਦੇ ਸਨ। ਭਾਵੇਂ ਮੁਲਜ਼ਮਾਂ ਨੇ ਕਰੀਬ ਛੇ ਮਹੀਨਿਆਂ ਤੋਂ ਇਹ ਧੰਦਾ ਕਰਨ ਦੀ ਗੱਲ ਕਹੀ ਹੈ, ਪਰ ਮੁੱਢਲੀ ਜਾਂਚ ਤੋਂ ਜਾਪਦਾ ਹੈ ਕਿ ਇਹ ਕਾਫ਼ੀ ਲੰਬੇ ਸਮੇਂ ਤੋਂ ਇਸ ਗੈਰ-ਕਾਨੂੰਨੀ ਗਤੀਵਿਧੀ ਵਿੱਚ ਸ਼ਾਮਲ ਹੋ ਸਕਦੇ ਹਨ। ਇਸ ਪੂਰੇ ਨੈੱਟਵਰਕ ਅਤੇ ਸਪਲਾਈ ਚੇਨ ਸਬੰਧੀ ਡੂੰਘਾਈ ਨਾਲ ਤਫ਼ਤੀਸ਼ ਕੀਤੀ ਜਾ ਰਹੀ ਹੈ।

ਮੁਲਜ਼ਮਾਂ ਤੋਂ ਕੀਤੀ ਜਾ ਰਹੀ ਪੁੱਛਗਿੱਛ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।


author

Anmol Tagra

Content Editor

Related News