ਬਠਿੰਡਾ ਪੁਲਸ ਨੇ ਨਸ਼ੇੜੀ ਭੈਣਾਂ ਨੂੰ ਹੈਰੋਇਨ ਸਮੇਤ ਕੀਤਾ ਗ੍ਰਿਫਤਾਰ
Saturday, Oct 19, 2019 - 03:24 PM (IST)
ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਪੁਲਸ ਵੱਲੋਂ 2 ਨਸ਼ੇੜੀ ਭੈਣਾਂ ਨੂੰ 14 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। ਇਨ੍ਹਾਂ ਵਿਚੋਂ ਇਕ ਦੀ ਉਮਰ 23 ਅਤੇ ਇਕ ਦੀ ਉਮਰ 33 ਸਾਲ ਹੈ, ਜੋ ਕਿ ਆਰਕੈਸਟਰਾ 'ਚ ਕੰਮ ਕਰਦੀਆਂ ਹਨ ਅਤੇ ਇਸੇ ਦੀ ਆੜ 'ਚ ਉਹ ਦਿੱਲੀ ਤੋਂ ਹੈਰੋਇਨ ਲਿਉਂਦੀਆਂ ਸਨ। ਪੁੱਛਗਿੱਛ ਦੌਰਾਨ ਇਨ੍ਹਾਂ ਨੇ ਦੱਸਿਆ ਕਿ ਇਹ ਦੋਵੇਂ ਪਿਛਲੇ ਕਰੀਬ 2 ਸਾਲਾਂ ਤੋਂ ਨਸ਼ਾ ਕਰ ਰਹੀਆਂ ਹਨ।
ਗ੍ਰਿਫਤਾਰ ਕੀਤੀਆਂ ਗਈਆਂ ਇਹ ਦੋਵੇਂ ਭੈਣਾਂ ਨੇਪਾਲ ਦੀਆਂ ਰਹਿਣ ਵਾਲੀਆਂ ਹਨ ਅਤੇ ਮੌਜੂਦਾ ਸਮੇਂ ਵਿਚ ਬਠਿੰਡਾ ਦੇ ਪਰਸ ਰਾਮ ਨਗਰ ਵਿਚ ਰਹਿ ਰਹੀਆਂ ਸਨ। ਫਿਲਹਾਲ ਪੁਲਸ ਨੇ ਦੋਵਾਂ ਨੂੰ ਗ੍ਰਿਫਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।