ਹਰਿਆਣਾ ਨੇ ਰੋਕੇ ਕਿਸਾਨਾਂ ਦੇ ਕਾਫ਼ਲੇ, ਪੰਜਾਬ ਦਾ ਪੁਲਸ ਪ੍ਰਸਾਸ਼ਨ ਵੀ ਹੋਇਆ ਪੱਬਾਂ ਭਾਰ

11/25/2020 8:04:50 PM

ਲੰਬੀ/ਮਲੋਟ (ਜੁਨੇਜਾ): ਕੇਂਦਰ ਸਰਕਾਰ ਦੇ ਖੇਤੀ ਵਿਰੋਧੀ ਕਨੂੰਨਾਂ ਨੂੰ ਰੱਦ ਕਰਨ ਲਈ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਵਲੋਂ 26-27 ਨਵੰਬਰ ਨੂੰ ਦਿੱਲੀ ਵਿਖੇ ਧਰਨਾ ਦੇਣ ਦੇ ਫੈਸਲੇ ਤੋਂ ਬਾਅਦ ਜਿਥੇ ਪੰਜਾਬ ਦੇ ਲੱਖਾਂ ਕਿਸਾਨਾਂ ਵਲੋਂ ਵੱਖ-ਵੱਖ ਰਸਤਿਆਂ ਰਾਹੀਂ ਵਹੀਰਾਂ ਘੱਤ ਦਿੱਤੀਆਂ ਹਨ ਉੱਥੇ ਹਰਿਆਣਾ ਸਰਕਾਰ ਵਲੋਂ ਇਨ੍ਹਾਂ ਨੂੰ ਰੋਕਣ ਲਈ ਅੰਤਰਾਜੀ ਹੱਦਾਂ ਸੀਲ ਕਰ ਦਿੱਤੀਆਂ ਹਨ। ਇਸ ਤਹਿਤ ਹੀ ਮੰਡੀ ਕਿੱਲਿਆਂਵਾਲੀ ਦੇ ਨਾਲ ਹਰਿਆਣਾ ਦੀ ਮੰਡੀ ਡੱਬਵਾਲੀ ਵਿਖੇ ਕੌਮੀ ਸ਼ਾਹ ਮਾਰਗ 9 ਉਪਰ ਬੈਰੀਕੇਡ ਲਾ ਕੇ ਲੋਹੇ ਦੀ ਕੰਧਾਂ ਬਣਾ ਦਿੱਤੀਆਂ ਹਨ ਤਾਂ ਜੋ ਕਿਸਾਨਾਂ ਨੂੰ ਰੋਕਿਆ ਜਾ ਸਕੇ। 

ਇਹ ਵੀ ਪੜ੍ਹੋ: ਪੁਲਸ ਮੁਲਾਜ਼ਮ ਨਾਲ ਖੇਡ ਤਾਂਤਰਿਕ ਇੰਝ ਹੋਇਆ ਮਾਲਾਮਾਲ, ਜਾਣੋ ਕੀ ਹੈ ਪੂਰਾ ਮਾਮਲਾ

PunjabKesari

ਜ਼ਿਕਰਯੋਗ ਹੈ ਕਿ ਸੂਬੇ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਉਲੀਕੇ ਪ੍ਰੋਗਰਾਮਾਂ ਅਨੁਸਾਰ ਉਨ੍ਹਾਂ ਨੇ ਸ਼ੰਭੂ, ਖਨੋਰੀ ਅਤੇ ਡੱਬਵਾਲੀ ਮੰਡੀ ਬਾਰਡਰ ਤੇ ਇਕੱਠਾ ਹੋਣਾ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਅਤੇ ਜਨਰਲ ਸਕੱਤਰ ਸ਼ਿਗਾਰਾ ਸਿੰਘ ਮਾਨ ਦੀ ਅਗਵਾਈ ਹੇਠ 9 ਜ਼ਿਲ੍ਹਿਆਂ ਦੇ ਇਕ ਲੱਖ ਕਿਸਾਨ ਨੇ ਬਠਿੰਡਾ ਵਾਲੇ ਪਾਸੇ ਤੋਂ ਡੂਮਵਾਲੀ ਬੈਰੀਅਰ ਰਾਹੀਂ ਡੱਬਵਾਲੀ 'ਚ ਦਾਖ਼ਲ ਹੋਣਾ ਹੈ ਪਰ ਇਸ ਦੇ ਬਾਵਜੂਦ ਹਰਿਆਣਾ ਪੁਲਸ ਨੇ ਸਾਰੇ ਮੁੱਖ ਮਾਰਗਾਂ ਸਮੇਤ ਸੜਕਾਂ ਨੂੰ ਸੀਲ ਕਰ ਦਿੱਤਾ ਹੈ। ਹਰਿਆਣਾ ਪੁਲਸ ਦੇ ਪ੍ਰਬੰਧਾਂ ਕਰਕੇ ਪੰਜਾਬ ਤੋਂ ਹਰਿਆਣਾ ਅਤੇ ਦਿੱਲੀ ਜਾਣ ਅਤੇ ਆਉਣ ਵਾਲੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਇਹ ਵੀ ਪੜ੍ਹੋ: 'ਆਪ' ਵਲੋਂ ਕਿਸਾਨੀ ਅੰਦੋਲਨ ਦੀ ਹਿਮਾਇਤ ਅਤੇ ਕੈਪਟਨ ਸਰਕਾਰ ਦੇ ਵਿਰੋਧ 'ਚ ਪੋਸਟਰ ਮੁਹਿੰਮ ਦਾ ਆਗਾਜ਼

PunjabKesari

ਪੰਜਾਬ ਦਾ ਪੁਲਸ ਪ੍ਰਸਾਸ਼ਨ ਵੀ ਪੱਬਾਂ ਭਾਰ: ਉਧਰ ਇਨ੍ਹਾਂ ਹਾਲਾਤਾਂ ਦੇ ਮੱਦੇ ਨਜ਼ਰ ਇਨ੍ਹਾਂ ਸਰਹੱਦੀ ਜ਼ਿਲ੍ਹਿਆਂ ਦੇ ਪੁਲਸ ਪ੍ਰਸ਼ਾਸਨ ਨੇ ਵੀ ਸਥਿਤੀ ਤੇ ਨਜ਼ਰ ਬਣਾਈ ਹੋਈ ਹੈ। ਬਠਿੰਡਾ ਰੇਂਜ ਦੇ ਆਈ ਜੀ ਤੋਂ ਇਲਾਵਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸੀਨੀਅਰ ਪੁਲਸ ਕਪਤਾਨ ਡੀ ਸੂਡਰਵਿਲੀ, ਡਿਪਟੀ ਕਮਿਸ਼ਨਰ ਬਠਿੰਡਾ ਬੀ ਸ੍ਰੀ ਨਿਵਾਸ, ਐੱਸ.ਡੀ.ਐੱਮ ਮਲੋਟ ਗੋਪਾਲ ਸਿੰਘ ਪੀ.ਸੀ.ਐੱਸ, ਐੱਸ.ਪੀ. ਰਾਜਪਾਲ ਸਿੰਘ ਹੁੰਦਲ, ਐੱਸ.ਪੀ. ਕੁਲਵੰਤ ਰਾਏ, ਡੀ.ਐੱਸ.ਪੀ. ਜਸਮੀਤ ਸਿੰਘ , ਐੱਸ.ਐੱਚ.ਓ. ਲੰਬੀ ਕਰਨਦੀਪ ਸਿੰਘ ਸੰਧੂ ਸਮੇਤ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੌਕੇ ਤੇ ਪੁੱਜ ਕਿ ਸਥਿਤੀ ਦਾ ਜਾਇਜਾ ਲਿਆ। ਅਧਿਕਾਰੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਮੰਤਵ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣਾ ਅਤੇ ਇਸ ਤੋਂ ਇਲਾਵਾ ਪੰਜਾਬ ਤੋਂ ਹਰਿਆਣਾ ਦਿੱਲੀ ਆਉਣ ਜਾਣ ਵਾਲੇ ਵਾਹਨਾਂ ਨੂੰ ਬਦਲਵੇਂ ਰਸਤਿਆਂ ਥਾਈਂ ਭੇਜਣਾ ਹੈ।


Shyna

Content Editor

Related News