ਬਠਿੰਡਾ ਰੇਲਵੇ ਸਟੇਸ਼ਨ ਨੇੜੇ ਬੇਹੋਸ਼ੀ ਦੀ ਹਾਲਤ 'ਚ ਪਈ ਮਿਲੀ ਔਰਤ

Saturday, Jul 13, 2019 - 05:32 PM (IST)

ਬਠਿੰਡਾ ਰੇਲਵੇ ਸਟੇਸ਼ਨ ਨੇੜੇ ਬੇਹੋਸ਼ੀ ਦੀ ਹਾਲਤ 'ਚ ਪਈ ਮਿਲੀ ਔਰਤ

ਬਠਿੰਡਾ (ਬਿਊਰੋ) : ਬਠਿੰਡਾ ਦੇ ਰੇਲਵੇ ਸਟੇਸ਼ਨ ਨੇੜੇ ਇਕ ਔਰਤ ਬੇਹੋਸ਼ੀ ਦੀ ਹਾਲਤ ਵਿਚ ਪਈ ਮਿਲੀ, ਜਿਸ ਨੂੰ ਸਹਾਰਾ ਵਰਕਰਾਂ ਵੱਲੋਂ ਬਠਿੰਡਾ ਦੇ ਇਕ ਸਿਵਲ ਹਸਪਤਾਲ ਵਿਚ ਦਾਖਲ ਕਰਾਇਆ ਗਿਆ ਹੈ। ਔਰਤ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ। ਇਕ ਸਹਾਰਾ ਵਰਕਰ ਮੁਤਾਬਕ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਰੇਲਵੇ ਸਟੇਸ਼ਨ ਨੇੜੇ ਬੇਹੋਸ਼ੀ ਦੀ ਹਾਲਤ ਵਿਚ ਇਕ ਔਰਤ ਪਈ ਹੋਈ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪੁੱਜੇ ਅਤੇ ਉਨ੍ਹਾਂ ਵੱਲੋਂ ਔਰਤ ਨੂੰ ਇਲਾਜ ਲਈ ਹਪਸਤਾਲ ਵਿਚ ਦਾਖਲ ਕਰਾਇਆ ਗਿਆ ਸੀ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਇਹ ਅੰਦਾਜਾ ਲਗਾਇਆ ਜਾ ਰਿਹਾ ਸੀ ਕਿ ਇਸ ਔਰਤ ਨੇ ਨਸ਼ਾ ਕੀਤਾ ਹੋਇਆ ਹੈ ਪਰ ਹੁਣ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਡਾਕਟਰ ਨਾਨਕ ਸਿੰਘ ਐਸ.ਐਸ.ਪੀ. ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਔਰਤ ਨੇ ਨਸ਼ਾ ਨਹੀਂ ਕੀਤਾ ਸੀ।


author

cherry

Content Editor

Related News