ਮੀਂਹ ਪੈਣ ਤੋਂ ਬਾਅਦ ਮੁੜ ਜਲ-ਥਲ ਹੋਇਆ ਬਠਿੰਡਾ

Tuesday, Jul 23, 2019 - 01:30 PM (IST)

ਮੀਂਹ ਪੈਣ ਤੋਂ ਬਾਅਦ ਮੁੜ ਜਲ-ਥਲ ਹੋਇਆ ਬਠਿੰਡਾ

ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ 'ਚ ਅੱਜ ਸਵੇਰੇ ਪਏ ਮੀਂਹ ਨੇ ਇਕ ਵਾਰ ਫਿਰ ਤੋਂ ਲੋਕਾਂ ਲਈ ਪਰੇਸ਼ਾਨੀ ਖੜ੍ਹੀ ਕਰ ਦਿੱਤੀ, ਕਿਉਂਕਿ ਮੀਂਹ ਦਾ ਪਾਣੀ ਲੋਕਾਂ ਦੇ ਘਰਾਂ ਵਿਚ ਦਾਖਲ ਹੋ ਗਿਆ ਹੈ। ਦੱਸ ਦੇਈਏ ਕਿ ਬਠਿੰਡਾ 'ਚ ਕੁਝ ਦਿਨ ਪਹਿਲਾਂ ਵੀ ਮੀਂਹ ਪਿਆ ਸੀ ਅਤੇ ਉਦੋਂ ਵੀ ਮੀਂਹ ਦਾ ਪਾਣੀ ਸੜਕਾਂ ਦੇ ਨਾਲ-ਨਾਲ ਲੋਕਾਂ ਦੇ ਘਰਾਂ 'ਚ ਦਾਖਲ ਹੋ ਗਿਆ ਸੀ। ਅਜੇ ਲੋਕਾਂ ਨੂੰ ਇਸ ਆਫਤ ਤੋਂ ਪੂਰੀ ਤਰ੍ਹਾਂ ਨਿਜਾਤ ਨਹੀਂ ਮਿਲੀ ਸੀ ਕਿ ਅੱਜ ਦੁਬਾਰਾ ਤਾਜ਼ਾ ਪਏ ਮੀਂਹ ਨੇ ਫਿਰ ਤੋਂ ਪਹਿਲਾਂ ਵਰਗੇ ਹਾਲਾਤ ਪੈਦਾ ਕਰ ਦਿੱਤੇ ਹਨ, ਜਿਸ ਕਾਰਨ ਲੋਕਾਂ ਨੂੰ ਦੁਬਾਰਾ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
 

PunjabKesari

ਬਠਿੰਡਾ ਦਾ ਪਾਵਰ ਹਾਊਸ ਰੋਡ, ਸਿਰਕੀ ਬਾਜ਼ਾਰ ਸਮੇਤ ਬਹੁਤ ਸਾਰੇ ਖੇਤਰ ਪਾਣੀ ਦੀ ਮਾਰ ਹੇਠ ਹਨ। ਇਸ ਇਲਾਕੇ ਵਿਚ ਰਹਿਣ ਵਾਲੇ ਲੋਕ ਆਪਣੇ ਘਰਾਂ ਵਿਚ ਬੰਦ ਹੋਣ ਲਈ ਮਜਬੂਰ ਹੋ ਗਏ ਹਨ । ਉਥੇ ਹੀ ਇਸ ਮੀਂਹ ਨੇ ਇਕ ਵਾਰ ਫਿਰ ਤੋਂ ਪ੍ਰਸ਼ਾਸਨ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ, ਕਿਉਂਕਿ ਬਠਿੰਡਾ ਵਿਚ ਪਹਿਲਾਂ ਪਏ ਮੀਂਹ ਤੋਂ ਪ੍ਰਸ਼ਾਸਨ ਨੇ ਕੋਈ ਸਬਕ ਨਹੀਂ ਲਿਆ ਅਤੇ ਅੱਜ ਫਿਰ ਤੋਂ ਪਹਿਲਾਂ ਵਰਗੇ ਹੀ ਹਾਲਾਤ ਪੈਦਾ ਹੋ ਗਏ।


author

cherry

Content Editor

Related News