ਬਠਿੰਡਾ 'ਚ ਚੜ੍ਹੀਆਂ ਕਾਲੀਆਂ ਘਟਾਵਾਂ, ਨਿਗਮ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ (ਵੀਡੀਓ)

08/17/2019 4:29:38 PM

ਬਠਿੰਡਾ (ਅਮਿਤ ਸ਼ਰਮਾ) : ਅੱਜ ਸਵੇਰ ਤੋਂ ਬਠਿੰਡਾ ਸਮੇਤ ਵੱਖ-ਵੱਖ ਜ਼ਿਲਿਆਂ ਵਿਚ ਛਾਏ ਕਾਲੇ ਬੱਦਲਾਂ ਨੂੰ ਦੇਖ ਕੇ ਲੋਕਾਂ ਦੇ ਸਾਹ ਅਟਕੇ ਪਏ ਹਨ। ਦੱਸਿਆ ਜਾ ਰਿਹਾ ਹੈ ਕਿ ਪ੍ਰਸ਼ਾਸਨ ਵੱਲੋਂ ਬਠਿੰਡਾ ਨਗਰ ਨਿਗਮ ਦੇ ਮੁਲਾਜ਼ਮਾਂ ਦੀਆਂ ਛੁੱਟੀਆਂ ਤੱਕ ਰੱਦ ਕਰ ਦਿੱਤੀਆਂ ਗਈਆਂ ਹਨ, ਕਿਉਂਕਿ ਬਠਿੰਡਾ ਵਿਚ ਪਿਛਲੇ ਦਿਨੀਂ ਪਏ ਮੀਂਹ ਨਾਲ ਬਹੁਤ ਜ਼ਿਆਦਾ ਨੁਕਸਾਨ ਹੋਇਆ ਸੀ। ਇੱਥੋਂ ਤੱਕ ਕਿ ਹੜ੍ਹ ਵਰਗੇ ਹਾਲਾਤ ਪੈਦਾ ਹੋ ਗਏ ਸਨ।

ਦੱਸ ਦੇਈਏ ਕਿ ਬੀਤੇ ਦਿਨ ਭਾਰਤੀ ਮੌਸਮ ਵਿਭਾਗ ਨੇ ਪੰਜਾਬ ਦੇ ਕਈ ਇਲਾਕਿਆਂ ਵਿਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਸੀ, ਜਿਸ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜ਼ਾਰੀ ਕਰਕੇ ਸਥਿਤੀ 'ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹੋਏ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਹੋਈ ਚਿਤਾਵਨੀ ਦੇ ਸੰਦਰਭ ਵਿਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਅਗਲੇ 2-3 ਦਿਨਾਂ ਦੌਰਾਨ ਤੇਜ਼ ਮੀਂਹ ਪੈਣ ਨਾਲ ਕੋਈ ਹੰਗਾਮੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਸੂਰਤ ਵਿਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।


cherry

Content Editor

Related News