ਮੀਂਹ ਨਾਲ ਖਿੜੇ ਕਿਸਾਨਾਂ ਦੇ ਚਿਹਰੇ (ਵੀਡੀਓ)

06/18/2019 4:18:04 PM

ਬਠਿੰਡਾ (ਅਮਿਤ ਸ਼ਰਮਾ) : ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਤਪਦੀ ਗਰਮੀ ਨੇ ਪੰਜਾਬ ਦਾ ਬੁਰਾ ਹਾਲ ਕੀਤਾ ਸੀ ਪਰ ਸੋਮਵਾਰ ਰਾਤ ਨੂੰ ਅਚਾਨਕ ਪਏ ਮੀਂਹ ਨਾਲ ਕਿਸਾਨਾਂ ਦੇ ਚਿਹਰੇ 'ਤੇ ਰੌਣਕ ਆ ਗਈ ਹੈ, ਕਿਉਂਕਿ ਮੀਂਹ ਫਸਲ ਲਈ ਵਰਦਾਨ ਸਾਬਿਤ ਹੋਈ ਹੈ। ਪਿਛਲੇ ਦਿਨੀਂ ਗਰਮੀ ਨਾਲ ਨਰਮੇ ਦੀ ਫਸਲ ਖਰਾਬ ਹੋ ਗਈ ਸੀ ਅਤੇ ਉਸ ਤੋਂ ਬਾਅਦ ਝੋਨੇ ਦੀ ਬਿਜਾਈ ਸ਼ੁਰੂ ਕੀਤੀ ਗਈ ਸੀ। ਜੇਕਰ ਇਸੇ ਤਰ੍ਹਾਂ ਗਰਮੀ ਪੈਂਦੀ ਰਹਿੰਦੀ ਤਾਂ ਕਿਸਾਨਾਂ ਨੂੰ ਪਾਣੀ ਦੀ ਜ਼ਿਆਦਾ ਖਪਤ ਕਰਨੀ ਪੈਣੀ ਸੀ ਪਰ ਹੁਣ ਬਿਜਲੀ ਅਤੇ ਪਾਣੀ ਦੋਵਾਂ ਦੀ ਬਚਤ ਹੋਵੇਗੀ। ਇਸ ਲਈ ਮੀਂਹ ਪੈਣ ਨਾਲ ਕਿਸਾਨਾਂ ਦੇ ਚਿਹਰੇ ਖਿੜ ਗਏ ਹਨ, ਕਿਉਂਕਿ ਮੀਂਹ ਝੋਨੇ ਦੀ ਫਸਲ ਲਈ ਲਾਹੇਵੰਦ ਸਾਬਤ ਹੋਵੇਗਾ।

ਕਿਸਾਨਾਂ ਮੁਤਾਬਕ ਤਪਦੀ ਗਰਮੀ ਕਾਰਨ ਉਨ੍ਹਾਂ ਨੂੰ ਫਸਲ ਖਰਾਬ ਹੋਣ ਦਾ ਡਰ ਸੀ ਪਰ ਦੇਰ ਰਾਤ ਪਏ ਮੀਂਹ ਨਾਲ ਕਿਸਾਨਾਂ ਦਾ ਡਰ ਖੁਸ਼ੀ ਵਿਚ ਤਬਦੀਲ ਹੋ ਗਿਆ। ਉਨ੍ਹਾਂ ਕਿਹਾ ਕਿ ਮੀਂਹ ਨਾਲ ਜਿੱਥੇ ਬਿਜਲੀ-ਪਾਣੀ ਦੀ ਬਚਤ ਵੀ ਹੋਵੇਗੀ, ਉਥੇ ਹੀ ਗਰਮੀ ਤੋਂ ਵੀ ਰਾਹਤ ਮਿਲੇਗੀ।

cherry

This news is Content Editor cherry