ਰਾਜਾ ਵੜਿੰਗ ਦੀ ਮੀਟਿੰਗ 'ਚ ਹੰਗਾਮਾ, ਲੱਗੇ ਇਹ ਦੋਸ਼
Tuesday, Apr 30, 2019 - 05:33 PM (IST)
ਬਠਿੰਡਾ (ਅਮਿਤ ਸ਼ਰਮਾ) : ਬਠਿੰਡਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਏ ਦਿਨ ਲੋਕਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਵਾਰ ਬਠਿੰਡਾ ਦੇ ਲਹਿਰੀ ਪਿੰਡ ਵਿਚ ਮੀਟਿੰਗ ਕਰਨ ਲਈ ਪਹੁੰਚੇ ਰਾਜਾ ਵੜਿੰਗ 'ਤੇ ਇਕ ਔਰਤ ਨੇ ਜ਼ਮੀਨ 'ਤੇ ਕਬਜ਼ਾ ਕਰਨ ਦਾ ਦੋਸ਼ ਲਗਾਇਆ, ਜਿਸ ਨਾਲ ਮੀਟਿੰਗ ਵਿਚ ਹੰਗਾਮਾ ਹੋ ਗਿਆ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਰਾਜਾ ਵੜਿੰਗ ਦੀ ਮੀਟਿੰਗ ਵਿਚ ਨੌਜਵਾਨਾਂ ਦੇ ਨੌਕਰੀ ਨਾ ਦੇਣ ਦੀ ਗੱਲ ਕਹਿ ਕੇ ਮਾਈਕ ਖੋਹ ਲਿਆ ਸੀ ਅਤੇ ਰਾਜਾ ਵੜਿੰਗ ਨੂੰ ਖਰੀਆਂ-ਖਰੀਆਂ ਸੁਣਾਈਆਂ ਸਨ। ਰਾਜਾ ਵੜਿੰਗ ਨੂੰ ਹਰ ਵਾਰ ਵਿਰੋਧ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਕਿਉਂਕਿ ਕੈਪਟਨ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਹ ਪੂਰੇ ਨਹੀਂ ਹੋਏ ਹਨ, ਜਿਸ ਕਾਰਨ ਲੋਕਾਂ ਵਿਚ ਰੋਸ ਹੈ।