ਬਠਿੰਡਾ : ਰਜਵਾਹੇ 'ਚ ਪਾੜ ਪੈਣ ਕਾਰਨ ਸੈਂਕੜੇ ਏਕੜ ਫਸਲ ਤਬਾਹ
Wednesday, Jul 17, 2019 - 12:47 PM (IST)

ਬਠਿੰਡਾ (ਅਮਿਤ) : ਬਠਿੰਡਾ 'ਚ ਵੀ ਭਾਰੀ ਮੀਂਹ ਕਿਸਾਨਾਂ ਲਈ ਆਫਤ ਲੈ ਕੇ ਆਇਆ ਹੈ। ਬਠਿੰਡਾ ਦੇ ਪਿੰਡ ਘੁੱਦਾ ਦੇ ਨੇੜੇ ਇਕ ਰਜਵਾਹੇ 'ਚ ਪਾੜ ਪੈ ਗਿਆ, ਜਿਸ ਕਾਰਨ ਸੈਂਕੜੇ ਏਕੜ ਫਸਲ ਨੂੰ ਨੁਕਸਾਨ ਪਹੁੰਚਿਆ ਹੈ। ਇਸ ਰਜਵਾਹੇ ਦਾ ਪਾਣੀ ਘੁੱਦਾ ਅਤੇ ਨਜ਼ਦੀਕੀ ਪਿੰਡ ਬਾਜਕ ਦੇ ਖੇਤਾਂ ਨੂੰ ਲੱਗਦਾ ਸੀ। ਇਸ 'ਚ ਪਾੜ ਪੈਣ ਕਾਰਨ ਘੁੱਦਾ ਅਤੇ ਬਾਜਕ, ਦੋਹਾਂ ਪਿੰਡਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ 'ਚ ਡੁੱਬ ਗਈ। ਕਿਸਾਨਾਂ ਨੇ ਇਸ ਵੱਡੇ ਨੁਕਸਾਨ ਨੂੰ ਲੈ ਕੇ ਪ੍ਰਸ਼ਾਸਨ ਦੇ ਵਿਰੁੱਧ ਰੋਸ ਪ੍ਰਗਟਾਇਆ ਹੈ। ਕਿਸਾਨਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਉਹ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਫਸਲਾਂ ਦਾ ਮੁਆਵਜ਼ਾ ਉਨ੍ਹਾਂ ਨੂੰ ਦੇਵੇ। ਦੱਸਿਆ ਜਾ ਰਿਹਾ ਹੈ ਕਿ ਇਹ ਰਜਵਾਹਾ 6 ਮਹੀਨੇ ਪਹਿਲਾ ਵੀ ਬਣਾਇਆ ਗਿਆ ਸੀ ਪਰ ਘਾਟੀਆ ਮਾਲ ਇਸਤੇਮਾਲ ਕਰਨ ਕਾਰਨ ਇਸ ਰਜਵਾਹੇ 'ਚ ਇਕ ਵਾਰ ਫਿਰ ਪਾੜ ਪੈ ਗਿਆ।