ਬਠਿੰਡਾ: ਥਾਣੇਦਾਰ ਦੀ ਹਵਸ ਦੀ ਸ਼ਿਕਾਰ ਹੋਈ ਵਿਧਵਾ ਦੇ ਪੁੱਤ ਨੂੰ ਮਿਲੀ ਜ਼ਮਾਨਤ
Saturday, May 29, 2021 - 11:33 AM (IST)
ਬਠਿੰਡਾ (ਵਰਮਾ): ਸੀ.ਆਈ.ਏ. ਸਟਾਫ਼ ਦੇ ਏ.ਐਸ.ਆਈ. ਵੱਲੋਂ ਵਿਧਵਾ ਨਾਲ ਜਬਰ-ਜ਼ਿਨਾਹ ਕਰਨ ਦੇ ਮਾਮਲੇ 'ਚ ਉਸ ਸਮੇਂ ਨਵਾਂ ਮੋੜ ਆ ਗਿਆ ਜਦੋਂ ਪੀੜਤ ਵਿਧਵਾ ਦੇ ਮੁੰਡੇ ਨੂੰ ਨਸ਼ਾ ਤਸਕਰੀ ਦੇ ਕੇਸ 'ਚ ਬਠਿੰਡਾ ਦੀ ਅਡੀਸ਼ਨਲ ਸੈਸ਼ਨ ਜੱਜ ਸੰਜੀਤਾ ਨੇ ਜ਼ਮਾਨਤ ਦੇ ਦਿੱਤੀ। ਜ਼ਿਕਰਯੋਗ ਹੈ ਕਿ ਪੀੜਤ ਜਨਾਨੀ ਨੇ ਸੀ.ਆਈ.ਏ. ਸਟਾਫ ਦੇ ਅਧਿਕਾਰੀਆਂ ’ਤੇ ਮੁੰਡੇ ਖ਼ਿਲਾਫ਼ ਝੂਠਾ ਨਸ਼ਾ ਤਸਕਰੀ ਦਾ ਕੇਸ ਦਰਜ ਕਰਨ ਦੀ ਸ਼ਿਕਾਇਤ ਕੀਤੀ ਸੀ।
ਇਹ ਵੀ ਪੜ੍ਹੋ: ਪੰਜਾਬ ਵਿਧਾਨ ਸਭਾ ਚੋਣਾਂ ਲਈ ਦਲਿਤ ਮੁੱਖ ਮੰਤਰੀ ਬਣਾਉਣ ਦਾ ਐਲਾਨ ਕਰੇ ਕਾਂਗਰਸ : ਦੂਲੋ
ਪੀੜਤ ਦੇ ਵਕੀਲ ਗੁਰਪ੍ਰੀਤ ਸਿੰਘ ਭਸੀਨ ਨੇ ਦੱਸਿਆ ਕਿ ਛੇ ਮਈ ਨੂੰ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਪੀੜਤ ਵਿਧਵਾ ਦੇ ਮੁੰਡੇ ਨੂੰ ਘਰੋਂ ਚੁੱਕ ਕੇ ਉਸ ਖ਼ਿਲਾਫ਼ ਅਫੀਮ ਤਸਕਰੀ ਦਾ ਮਾਮਲਾ ਦਰਜ ਕਰ ਦਿੱਤਾ ਸੀ। ਇਸ ਤੋਂ ਬਾਅਦ ਸੀ.ਆਈ.ਏ. ਸਟਾਫ਼ ਦੇ ਇਕ ਏ.ਐਸ.ਆਈ. ਨੇ ਉਸ ਦੇ ਮੁੰਡੇ ਦਾ ਬਚਾਅ ਕਰਨ ਦਾ ਕਹਿ ਕੇ ਵਿਧਵਾ ਨਾਲ ਜਬਰ ਜ਼ਿਨਾਹ ਕੀਤਾ। ਉਨ੍ਹਾਂ ਦੱਸਿਆ ਕਿ ASI ਵੱਲੋਂ ਜਬਰ-ਜ਼ਿਨਾਹ ਕਰਨ ਤੇ ਮੁੰਡੇ ਖ਼ਿਲਾਫ਼ ਅਫੀਮ ਤਸਕਰੀ ਦਾ ਮਾਮਲਾ ਦਰਜ ਕਰਨ ਦੀ ਜਾਂਚ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਲਈ ਏ.ਡੀ.ਜੀ.ਪੀ. ਗੁਰਪ੍ਰੀਤ ਦਿਓ ਦੀ ਅਗਵਾਈ ਹੇਠ ਐਸ.ਆਈ.ਟੀ. ਗਠਿਤ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਅੱਜ ਅਡੀਸ਼ਨਲ ਸੈਸ਼ਨ ਜੱਜ ਸੰਜੀਤਾ ਦੀ ਅਦਾਲਤ ਨੇ ਉਕਤ ਨੌਜਵਾਨ ਨੂੰ ਨਸ਼ਾ ਤਸਕਰੀ ਦੇ ਕੇਸ 'ਚ ਜ਼ਮਾਨਤ 'ਤੇ ਰਿਹਾਅ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ: ਘਰੇਲੂ ਖਪਤਕਾਰਾਂ ਨੂੰ ਮਿਲੇਗੀ ਵੱਡੀ ਰਾਹਤ : ਪੰਜਾਬ ਰੈਗੂਲੇਟਰੀ ਕਮਿਸ਼ਨ ਅੱਜ ਕਰ ਸਕਦੈ ਨਵੀਆਂ ਬਿਜਲੀ ਦਰਾਂ ਦਾ ਐਲਾਨ