ਟਰੈਕਟਰ ਨਾਲ ਟੱਕਰ ਮਗਰੋਂ 2 ਮੋਟਰਸਾਈਕਲ ਸਵਾਰਾਂ ਨੂੰ ਬੱਸ ਨੇ ਕੁਚਲਿਆ, ਮੌਤ (ਵੀਡੀਓ)

Friday, Jan 10, 2020 - 02:09 PM (IST)

ਬਠਿੰਡਾ (ਕੁਨਾਲ) : ਬਠਿੰਡਾ ਦੇ ਹਲਕਾ ਰਾਮਪੁਰਾ ਫੂਲ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਟੁਕੜੇ-ਟੁਕੜੇ ਹੋ ਗਿਆ। ਦਰਅਸਲ 23 ਸਾਲਾ ਫੌਜੀ ਨੌਜਵਾਨ ਸੁਖਵਿੰਦਰ ਸਿੰਘ ਆਪਣੇ ਦੋਸਤ ਨਾਲ ਮੋਟਰਸਾਈਕਲ 'ਤੇ ਜਾ ਰਿਹਾ ਸੀ, ਜਿਵੇਂ ਹੀ ਉਹ ਪਿੰਡ ਲਹਿਰਾ ਧੂਰਕੋਟ ਨੇੜੇ ਪਹੁੰਚੇ ਤਾਂ ਗਲਤ ਸਾਈਡ ਤੋਂ ਆ ਰਹੀ ਟਰੈਕਟਰ-ਟਰਾਲੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਟਰਾਲੀ 'ਚ ਵੱਜ ਕੇ ਸੜਕ 'ਤੇ ਡਿੱਗ ਪਏ। ਇਸੇ ਦੌਰਾਨ ਪਿੱਛੋਂ ਆ ਰਹੀ ਬੱਸ ਨੇ ਦੋਵਾਂ ਨੂੰ ਕੁਚਲ ਦਿੱਤਾ।

PunjabKesari

ਘਟਨਾ ਦਾ ਪਤਾ ਲੱਗਦੇ ਹੀ ਸਹਾਰਾ ਵਰਕਰਾਂ ਮੌਕੇ 'ਤੇ ਪਹੁੰਚੇ ਅਤੇ ਦੋਵਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਐਂਬੂਲੈਂਸ ਰਾਹੀਂ ਰਾਮਪੁਰਾ ਹਸਪਤਾਲ ਦੇ ਮੁਰਦਾ ਘਰ 'ਚ ਰੱਖਵਾ ਦਿੱਤਾ ਹੈ। ਉਥ ਹੀ ਰਾਮਪੁਰਾ ਪੁਲਸ ਨੇ ਟਰੈਕਟਰ-ਟਰਾਲੀ ਅਤੇ ਬੱਸ ਨੂੰ ਕਬਜ਼ੇ 'ਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

PunjabKesari


author

cherry

Content Editor

Related News