ਆਜ਼ਾਦੀ ਦੇ 70 ਸਾਲ ਬਾਅਦ ਵੀ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਇਹ ਸਕੂਲ
Wednesday, Jan 30, 2019 - 01:00 PM (IST)
ਬਠਿੰਡਾ (ਅਮਿਤ ਸ਼ਰਮਾ) : ਪੰਜਾਬ ਸਰਕਾਰ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਦੇ ਵੱਡੇ-ਵੱਡੇ ਦਾਅਵੇ ਕਰ ਰਹੀ ਹੈ ਪਰ ਹਕੀਕਤ ਕੁਝ ਹੋਰ ਹੀ ਹੈ। ਆਜ਼ਾਦੀ ਦੇ 70 ਸਾਲ ਬਾਅਦ ਵੀ ਕੁਝ ਸਕੂਲ ਅਜਿਹੇ ਹਨ ਜੋ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਹਨ। ਬਠਿੰਡਾ ਦਾ ਉਧਮ ਸਿੰਘ ਨਗਰ ਦਾ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਪਿਛਲੇ ਸਾਲ ਜੇਲ ਵਾਲੀ ਜਗ੍ਹਾ 'ਚ ਸ਼ਿਫਟ ਕੀਤਾ ਗਿਆ ਸੀ ਪਰ ਅਜੇ ਤੱਕ ਸਕੂਲ 'ਚ ਨਾ ਤਾਂ ਬੱਚਿਆਂ ਦੇ ਬੈਠਣ ਦਾ ਕੋਈ ਪ੍ਰਬੰਧ ਕੀਤਾ ਗਿਆ ਹੈ ਤੇ ਨਾਲ ਹੀ ਸਕੂਲ ਦੇ ਕਮਰੇ ਹਨ। ਬੱਚਿਆਂ ਨੂੰ ਠੰਡ 'ਚ ਸ਼ੈੱਡ ਦੇ ਹੇਠਾਂ ਬਿਠਾ ਕੇ ਪੜ੍ਹਾਇਆ ਜਾ ਰਿਹਾ ਹੈ।
ਇਸ ਸਬੰਧੀ ਜਦੋਂ ਸਕੂਲ ਦੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਅਜਿਹੇ ਮਾਹੌਲ 'ਚ ਨਾ ਤਾਂ ਬੱਚੇ ਚੰਗੀ ਤਰ੍ਹਾਂ ਪੜ੍ਹ ਪਾ ਰਹੇ ਹਨ ਤੇ ਨਾ ਹੀ ਉਨ੍ਹਾਂ ਕੋਲੋ ਪੜ੍ਹਾਇਆ ਜਾ ਰਿਹਾ ਹੈ। ਜਿਸ ਕਾਰਨ ਉਨ੍ਹਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸਕੂਲ ਨੂੰ ਨਵੀਂ ਬਿਲਡਿੰਗ ਭੇਜਿਆ ਜਾਵੇ।