ਬਠਿੰਡਾ ਦੇ ਮਸ਼ਹੂਰ ਚਿੱਤਰਕਾਰ ਨੇ ਬਣਾਈ ਸ਼ਹੀਦ ਗੁਰਤੇਜ ਸਿੰਘ ਦੀ ਤਸਵੀਰ
Saturday, Jun 27, 2020 - 09:57 AM (IST)
ਬਠਿੰਡਾ (ਵੈੱਬ ਡੈਸਕ) : ਬਠਿੰਡਾ ਦੇ ਮਸ਼ਹੂਰ ਚਿੱਤਰਕਾਰ ਗੁਰਪ੍ਰੀਤ ਸਿੰਘ ਨੇ ਸ਼ਹੀਦ ਗੁਰਤੇਜ ਸਿੰਘ ਦੀ ਤਸਵੀਰ ਬਣਾ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਚਿੱਤਰਕਾਰ ਗੁਰਪ੍ਰੀਤ ਨੇ ਦੱਸਿਆ ਕਿ ਇਹ ਚਿੱਤਰ ਉਨ੍ਹਾਂ ਨੇ ਸ਼ਹੀਦ ਦੇ ਘਰ ਲਈ ਬਣਾਈ ਸੀ, ਜੋ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਭੇਂਟ ਕਰ ਦਿੱਤੀ ਗਈ ਹੈ। ਉਨ੍ਹਾਂ ਦੇ ਭੋਗ 'ਤੇ ਇਹ ਚਿੱਤਰ ਲਗਾਇਆ ਗਿਆ ਸੀ।
ਇਹ ਵੀ ਪੜ੍ਹੋਂ : ਛੋਟੀ ਉਮਰੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਮ 'ਤੇ ਰੱਖਿਆ ਸਕੂਲ ਦਾ ਨਾਂ
ਇਥੇ ਦੱਸ ਦੇਈਏ ਕਿ ਲੱਦਾਖ ਦੀ ਗਲਵਾਨ ਘਾਟੀ 'ਚ ਭਾਰਤ ਅਤੇ ਚੀਨ ਫੌਜੀਆਂ ਵਿਚਾਲੇ ਹਿੰਸਕ ਝੜਪ 'ਚ ਦੇਸ਼ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਇਨ੍ਹਾਂ 'ਚੋਂ ਇਕ ਬੁਢਲਾਡਾ ਹਲਕੇ ਦੇ ਪਿੰਡ ਬੀਰੇਵਾਲ ਡੋਗਰਾ ਦੇ ਗੁਰਤੇਜ ਸਿੰਘ (22) ਪੁੱਤਰ ਵਿਰਸਾ ਸਿੰਘ ਹੈ, ਜਿਸ ਨੇ ਹਮੇਸ਼ਾ ਦੇਸ਼ ਨੂੰ ਪਰਿਵਾਰ ਤੋਂ ਪਹਿਲਾਂ ਰੱਖਿਆ। ਸ਼ਹੀਦ ਗੁਰਤੇਜ ਸਿੰਘ ਦੀ ਯੂਨਿਟ ਦੇ ਮੁੰਡਿਆ ਨੇ ਦੱਸਿਆ ਕਿ ਉਸ ਨੇ ਖਾਲੀ ਹੱਥ ਕਈ ਦੁਸ਼ਮਣਾ ਨੂੰ ਪਟਕਾ-ਪਟਕਾ ਕੇ ਮਾਰਿਆ ਪਰ ਥੋੜ੍ਹੀ ਉਚਾਈ ਤੋਂ ਪੈਰ ਫ਼ਿਸਲਣ ਕਾਰਨ ਉਸ ਦੇ ਸਿਰ 'ਤੇ ਸੱਟ ਲੱਗ ਗਈ ਤੇ ਉਹ ਲਹੂ-ਲੁਹਾਣ ਹੋਇਆ ਵੀ ਲੜਦਾ ਰਿਹਾ ਤੇ ਸ਼ਹੀਦ ਹੋ ਗਿਆ।
ਇਹ ਵੀ ਪੜ੍ਹੋਂ : 24 ਘੰਟਿਆਂ 'ਚ ਵੱਡੀਆਂ ਵਾਰਦਾਤਾਂ ਨਾਲ ਦਹਿਲਿਆ ਪੰਜਾਬ, ਹੋਏ 11 ਕਤਲ