ਲਵ ਮੈਰਿਜ ਕਰਾਉਣੀ ਪਈ ਮਹਿੰਗੀ, ਕੁੜੀ ਦੇ ਪਰਿਵਾਰ ਨੇ ਕੀਤਾ ਤੇਜ਼ਧਾਰ ਹਥਿਆਰਾਂ ਨਾਲ ਹਮਲਾ

12/04/2020 6:14:25 PM

ਬਠਿੰਡਾ (ਵਰਮਾ): ਬਠਿੰਡਾ ਦੇ ਨੇੜਲੇ ਪਿੰਡ ਦੇ ਪ੍ਰੇਮੀ ਜੋੜੇ ਨੂੰ ਅਦਾਲਤ ਵਿਚ ਵਿਆਹ ਕਰਵਾਉਣਾ ਉਸ ਸਮੇਂ ਮਹਿੰਗਾ ਪੈ ਗਿਆ ਜਦੋਂ ਕੁੜੀ ਦੇ ਪਰਿਵਾਰ ਵਾਲਿਆਂ ਨੇ ਦੋਵਾਂ 'ਤੇ ਹਮਲਾ ਕਰ ਦਿੱਤਾ।ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਪੁਲਸ ਨੇ ਪ੍ਰੇਮੀ ਜੋੜੇ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਪੀੜਤ ਨੌਜਵਾਨ ਨੇ ਦੱਸਿਆ ਕਿ ਉਸ ਨੇ 30 ਨਵੰਬਰ ਨੂੰ ਚੰਡੀਗੜ੍ਹ•ਹਾਈ ਕੋਰਟ 'ਚ ਪੇਸ਼ ਹੋਣ ਤੋਂ ਬਾਅਦ ਵਿਆਹ ਕਰਵਾ ਲਿਆ ਸੀ ਕਿਉਂਕਿ ਕੁੜੀ ਦਾ ਪਰਿਵਾਰ ਉਨ੍ਹਾਂ ਦੇ ਵਿਆਹ ਲਈ ਤਿਆਰ ਨਹੀਂ ਸੀ। ਉਸ ਨੇ ਕਿਹਾ ਕਿ ਉਦੋਂ ਤੋਂ ਹੀ ਕੁੜੀ ਦੇ ਪਰਿਵਾਰ ਵਾਲਿਆਂ ਵਲੋਂ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ।

ਇਹ ਵੀ ਪੜ੍ਹੋ: ਬੀਬੀਆਂ ਦੇ ਹੌਂਸਲੇ ਬੁਲੰਦ, 'ਬ੍ਰਿਗੇਡ' ਬਣ ਕੇ ਖੇਤਾਂ ਤੇ ਘਰਾਂ ਦੀ ਰਾਖੀ ਲਈ ਪਹਾੜ ਵਾਂਗ ਡਟੀਆਂ

PunjabKesari

ਨੌਜਵਾਨ ਨੇ ਦੱਸਿਆ ਕਿ ਅੱਜ ਉਹ ਤਿਨਕੋਨੀ ਨੇੜੇ ਜਾ ਰਹੇ ਸਨ ਤਾਂ ਕੁੜੀ ਦੇ ਰਿਸ਼ਤੇਦਾਰਾਂ ਨੇ ਉਨ੍ਹਾਂ ਨੂੰ ਰਸਤੇ 'ਚ ਰੋਕ ਲਿਆ।ਚਾਰ ਲੋਕ ਕਾਰ ਤੇ ਆਏ ਅਤੇ ਉਨ੍ਹਾਂ ਕੋਲ ਹਥਿਆਰ ਸਨ।ਉਕਤ ਹਮਲਾਵਰਾਂ ਨੇ ਨੌਜਵਾਨਾਂ 'ਤੇ ਹਮਲਾ ਕੀਤਾ ਅਤੇ ਦੋਵੇਂ ਜ਼ਖ਼ਮੀ ਹੋ ਗਏ। ਮੌਕੇ 'ਤੇ ਮੌਜੂਦ ਕੁਝ ਟ੍ਰੈਫਿਕ ਪੁਲਸ ਮੁਲਾਜ਼ਮਾਂ ਨੇ ਬਚਾ ਲਿਆ।ਇਸ ਦੌਰਾਨ ਉਸ ਨੇ ਹਮਲਾਵਰਾਂ ਨਾਲ ਝਗੜਾ ਵੀ ਕੀਤਾ, ਜਿਸ ਤੋਂ ਬਾਅਦ ਹਮਲਾਵਰ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਸੁਰੱਖਿਆ ਹੇਠ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ। ਮੌਕੇ 'ਤੇ ਪਹੁੰਚੇ ਪੁਲਸ ਅਧਿਕਾਰੀ ਨੇ ਦੱਸਿਆ ਕਿ ਹਮਲਾ ਕੁੜੀ ਦੇ ਭਰਾਵਾਂ ਨੇ ਕੀਤਾ ਸੀ, ਜਿਸ ਵਿਚ ਮੁੰਡਾ ਜ਼ਖ਼ਮੀ ਹੋ ਗਿਆ ਸੀ।ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ ਅਤੇ ਪੁਲਸ ਅਗਲੀ ਕਾਰਵਾਈ ਕਰ ਰਹੀ ਹੈ।

ਇਹ ਵੀ ਪੜ੍ਹੋ: ਹੁਣ ਬਾਬਾ ਸੇਵਾ ਸਿੰਘ ਨੇ ਕੀਤਾ 'ਪਦਮ ਵਿਭੂਸ਼ਣ' ਐਵਾਰਡ ਵਾਪਸ ਕਰਨ ਦਾ ਐਲਾਨ

PunjabKesari


Shyna

Content Editor

Related News