ਬਠਿੰਡਾ 'ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

Monday, Oct 07, 2019 - 11:47 AM (IST)

ਬਠਿੰਡਾ 'ਚ ਦੁਕਾਨ ਨੂੰ ਲੱਗੀ ਭਿਆਨਕ ਅੱਗ, ਲੱਖਾਂ ਦਾ ਹੋਇਆ ਨੁਕਸਾਨ

ਬਠਿੰਡਾ (ਅਮਿਤ ਸ਼ਰਮਾ, ਸੁਖਵਿੰਦਰ) : ਫੌਜੀ ਚੌਕ 'ਚ ਸਥਿੱਤ ਇਕ ਸਪੇਅਰ ਪਾਰਟਸ ਦੀ ਦੁਕਾਨ 'ਚ ਅੱਗ ਲੱਗਣ ਕਾਰਣ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਅੱਗ 'ਤੇ ਫਾਇਰ ਬ੍ਰਿਗੇਡ ਦੀਆਂ ਲਗਭਗ ਅੱਧਾ ਦਰਜਨ ਗੱਡੀਆਂ ਵਲੋਂ ਕਾਬੂ ਪਾਇਆ ਗਿਆ।

PunjabKesari

ਜਾਣਕਾਰੀ ਅਨੁਸਾਰ ਸਵੇਰੇ ਫੌਜੀ ਚੌਕ ਵਿਚ ਸਥਿੱਤ ਹਾਊਸ ਆਫ਼ ਟੂਲ ਨਾਮਕ (ਸਪੇਅਰ ਪਾਰਟਸ) ਦੁਕਾਨ 'ਤੇ ਭਿਆਨਕ ਅੱਗ ਲੱਗ ਗਈ। ਦੁਕਾਨ ਵਿਚੋਂ ਧੂੰਆਂ ਨਿਕਲਦਾ ਵੇਖ ਕੇ ਇਕ ਆਟੋ ਚਾਲਕ ਵਲੋਂ ਤੁਰੰਤ ਇਸ ਦੀ ਸੂਚਨਾ ਦੁਕਾਨ ਮਾਲਕ ਨੂੰ ਦਿੱਤੀ ਗਈ। ਸੂਚਨਾ ਮਿਲਣ 'ਤੇ ਦੁਕਾਨ ਮਾਲਕ ਕੇ. ਕੇ. ਗੋਇਲ ਅਤੇ ਭਾਰਤ ਭੂਸ਼ਣ ਮਿੱਤਲ ਦੁਕਾਨ 'ਤੇ ਪਹੁੰਚੇ ਅਤੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਣ 'ਤੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਲਗਭਗ ਅੱਧਾ ਦਰਜਨ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ। ਦੁਕਾਨ ਮਾਲਕ ਸ੍ਰੀ ਗੋਇਲ ਨੇ ਦੱਸਿਆ ਕਿ ਉਨ੍ਹਾਂ ਨੂੰ ਅੱਗ ਲੱਗਣ ਦੇ ਕਾਰਣਾਂ ਦਾ ਪਤਾ ਨਹੀਂ ਲੱਗ ਸਕਿਆ ਅਤੇ ਉਨ੍ਹਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਫਾਇਰ ਅਫਸਰ ਮੱਖਣ ਰਾਮ ਨੇ ਕਿਹਾ ਕਿ ਅੱਗ ਲੱਗਣ ਦਾ ਕਾਰਣ ਸ਼ਾਰਟ-ਸਰਕਟ ਹੋ ਸਕਦਾ ਹੈ। ਪੁਲਸ ਵਲੋਂ ਪੜਤਾਲ ਕੀਤੀ ਜਾ ਰਹੀ ਹੈ।

PunjabKesari


author

cherry

Content Editor

Related News