ਬਠਿੰਡਾ ਦੀ ਸਰਹਿੰਦ ਨਹਿਰ 'ਚੋਂ ਮਿਲਿਆ ਨਵਜੰਮੇ ਬੱਚੇ ਦਾ ਭਰੂਣ
Tuesday, Nov 27, 2018 - 04:44 PM (IST)
ਬਠਿੰਡਾ(ਬਲਵਿੰਦਰ)— ਬਠਿੰਡਾ ਦੀ ਸਰਹਿੰਦ ਨਹਿਰ 'ਚੋਂ ਇਕ ਨਵਜੰਮੇ ਬੱਚੇ ਦਾ ਭਰੂਣ ਮਿਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਭਰੂਣ ਸਮਾਜਸੇਵੀ ਸੰਸਥਾ ਨੌਜਵਾਨ ਵੈਲਫੇਅਰ ਸੋਸਾਇਟੀ ਬਠਿੰਡਾ ਦੇ ਮੈਂਬਰਾਂ ਵਲੋਂ ਬਰਾਮਦ ਕੀਤਾ ਗਿਆ ਹੈ। ਸੋਸਾਇਟੀ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਨਹਿਰ ਦੇ ਪੁਲ ਨੇੜੇ ਇਕ ਬੱਚੀ ਦਾ ਭਰੂਣ ਪਿਆ ਹੋਇਆ ਹੈ, ਜਿਸ ਤੋਂ ਬਾਅਦ ਉਹ ਮੌਕੇ 'ਤੇ ਪਹੁੰਚੇ। ਜਿਸ ਤੋਂ ਬਾਅਦ ਸੋਸਾਇਟੀ ਦੇ ਮੈਂਬਰਾਂ ਵਲੋਂ ਪੁਲਸ ਨੂੰ ਜਾਣਕਾਰੀ ਦਿੱਤੀ ਗਈ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
