ਬਠਿੰਡਾ : ਪ੍ਰਕਾਸ਼ ਸਿੰਘ ਬਾਦਲ ਦੇ ਸੁਰੱਖਿਆ ਗਾਰਡ ਦੀ ਸਰਹਿੰਦ ਨਹਿਰ ’ਚੋਂ ਮਿਲੀ ਲਾਸ਼ (ਵੀਡੀਓ)
Thursday, Jan 09, 2020 - 03:45 PM (IST)
ਬਠਿੰਡਾ (ਕੁਨਾਲ) : ਬਠਿੰਡਾ ਦੀ ਸਰਹਿੰਦ ਨਹਿਰ ਵਿਚੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ 'ਚ ਤਾਇਨਾਤ ਕਾਂਸਟੇਬਲ ਹਰਜੋਤ ਸਿੰਘ ਦੀ ਲਾਸ਼ ਤੈਰਦੀ ਹੋਈ ਮਿਲੀ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਹਰਜੋਤ ਦੇ ਪਿਤਾ ਵੀ ਪੁਲਸ 'ਚ ਤਾਇਨਾਤ ਸਨ ਤੇ ਬਾਦਲਾਂ ਦੀ ਸੁਰੱਖਿਆ ਟੀਮ ਨਾਲ ਜੁੜੇ ਹੋਏ ਸਨ। ਲੱਗਭਗ 9 ਸਾਲ ਪਹਿਲਾਂ ਹਰਜੋਤ ਦੇ ਪਿਤਾ ਦੀ ਮੌਤ ਹੋਣ ਤੋਂ ਬਾਅਦ ਉਨ੍ਹਾਂ ਦੀ ਨੌਕਰੀ ਹਰਜੋਤ ਨੂੰ ਮਿਲੀ ਸੀ।
ਸਹਾਰਾ ਵਰਕਰ ਨੇ ਦੱਸਿਆ ਕਿ ਉਨ੍ਹਾਂ ਨੂੰ ਫੋਨ 'ਤੇ ਸੂਚਨਾ ਮਿਲੀ ਸੀ ਕਿ ਨਹਿਰ 'ਚ ਇਕ ਲਾਸ਼ ਤੈਰ ਰਹੀ ਹੈ ਜਿਸ ਤੋਂ ਬਾਅਦ ਉਸ ਨੇ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢ ਕੇ ਪੁਲਸ ਨੂੰ ਸੂਚਿਤ ਕੀਤਾ। ਫਿਲਹਾਲ ਪੁਲਸ ਵਲੋਂ ਲਾਸ਼ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤੀ ਗਈ ਹੈ। ਹਰਜੋਤ ਸਿੰਘ ਦੀ ਮੌਤ ਕਿਸੇ ਹਾਦਸੇ ਕਾਰਨ ਹੋਈ ਹੈ ਜਾਂ ਫਿਰ ਕਿਸੇ ਸੋਚੀ ਸਮਝੀ ਸਾਜਿਸ਼ ਤਹਿਤ ਉਸ ਦਾ ਕਤਲ ਹੋਇਆ ਹੈ। ਇਸ ਦਾ ਖੁਲਾਸਾ ਤਾਂ ਪੁਲਸ ਜਾਂਚ ਤੋਂ ਬਾਅਦ ਹੀ ਹੋਵੇਗਾ।