ਚੋਣ ਜ਼ਾਬਤੇ ਦੀ ਉਲੰਘਣਾ ਕਰਨ 'ਤੇ ਸੁਖਪਾਲ ਖਹਿਰਾ ਤੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ

04/24/2019 2:53:36 PM

ਬਠਿੰਡਾ(ਅਮਿਤ ਸ਼ਰਮਾ) : ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਬਠਿੰਡਾ ਤੋਂ ਉਮੀਦਵਾਰ ਸੁਖਪਾਲ ਖਹਿਰਾ ਅਤੇ ਕਾਂਗਰਸ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੋਣ ਜ਼ਾਬਤੇ ਦੀ ਉਲੰਘਣ ਕਰਨ 'ਤੇ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਬਠਿੰਡਾ ਵਿਚ ਸੁਖਪਾਲ ਖਹਿਰਾ ਦੇ ਪੋਸਟਰ ਬੱਸ ਸਟੈਂਡ, ਕੰਧਾਂ ਅਤੇ ਸਰਕਾਰੀ ਬਿਲਡਿੰਗਾਂ 'ਤੇ ਲਗਾਏ ਗਏ ਹਨ, ਜੋ ਸਰਾਸਰ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਬਾਰੇ ਵਿਚ ਬਠਿੰਡਾ ਦੇ ਡਿਪਟੀ ਕਮਿਸ਼ਨਰ ਸ਼੍ਰੀਨਿਵਾਸਨ ਨੇ ਕਿਹਾ ਕਿ ਜੋ ਵੀ ਚੋਣ ਜ਼ਾਬਤੇ ਦੀ ਉਲੰਘਣਾ ਕਰਦਾ ਪਾਇਆ ਗਿਆ। ਉਸ 'ਤੇ ਕਾਰਵਾਈ ਕੀਤੀ ਜਾਵੇਗੀ।

ਉਥੇ ਹੀ ਬਠਿੰਡਾ ਵਿਚ ਬਾਦਲ ਪਰਿਵਾਰ ਨਾਲ ਆਢਾ ਲਾ ਰਹੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੁਣ ਮੁਸ਼ਕਲਾਂ 'ਚ ਘਿਰਦੇ ਦਿਖਾਈ ਦੇ ਰਹੇ ਹਨ। ਚੋਣ ਕਮਿਸ਼ਨ ਨੇ ਰਾਜਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ ਤੇ 24 ਘੰਟਿਆਂ 'ਚ ਜਵਾਬ ਮੰਗਿਆ ਹੈ। ਦਰਅਸਲ ਰਾਜਾ ਵੜਿੰਗ ਖਿਲਾਫ ਚੋਣ ਕਮਿਸ਼ਨ ਕੋਲ ਸ਼ਿਕਾਇਤ ਹੋਈ ਸੀ ਕਿ ਉਸ ਨੇ ਬਾਦਲ ਪਿੰਡ ਵਿਚ ਇਕ ਮਾਲੀ ਦੇ ਘਰ ਰਾਤ ਬਿਤਾਈ ਤੇ ਉਨ੍ਹਾਂ ਨੂੰ 5000 ਰੁਪਏ ਦੇ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ। ਚੋਣ ਕਮਿਸ਼ਨ ਨੇ ਰਾਜਾ ਵੜਿੰਗ ਨੂੰ ਵੋਟਾਂ ਭੁਗਤਾਉਣ ਲਈ ਮਾਨਸਿਕ ਤੌਰ 'ਤੇ ਆਪਣੇ ਹੱਕ ਵਿਚ ਤਿਆਰ ਕਰਨ ਦੇ ਦੋਸ਼ ਹੇਠ ਨੋਟਿਸ ਨੰਬਰ 727 ਜਾਰੀ ਕੀਤਾ ਹੈ। ਖੈਰ ਰਾਜਾ ਵੜਿੰਗ ਦਾ ਚੋਣ ਸਟੰਟ ਉਨ੍ਹਾਂ 'ਤੇ ਹੀ ਭਾਰੀ ਪੈਂਦਾ ਦਿਖਾਈ ਦੇ ਰਿਹਾ ਹੈ ਤੇ ਬਾਦਲਾਂ ਦੇ ਪਿੰਡ ਵਿਚ ਉਨ੍ਹਾਂ ਨੂੰ ਘੇਰਦੇ ਹੋਏ ਖੁਦ ਘਿਰ ਗਏ।

cherry

This news is Content Editor cherry