ਬਠਿੰਡਾ ਦੇ ਫੌਜੀ ਚੌਂਕ 'ਚ ਸਿੰਡੀਕੇਟ ਬੈਂਕ ਦੀ ਬ੍ਰਾਂਚ 'ਚ ਲੱਗੀ ਅੱਗ

Friday, May 22, 2020 - 11:55 AM (IST)

ਬਠਿੰਡਾ ਦੇ ਫੌਜੀ ਚੌਂਕ 'ਚ ਸਿੰਡੀਕੇਟ ਬੈਂਕ ਦੀ ਬ੍ਰਾਂਚ 'ਚ ਲੱਗੀ ਅੱਗ

ਬਠਿੰਡਾ (ਵਿਜੇ ਵਰਮਾ,ਬਾਂਸਲ) : ਸ਼ੁੱਕਰਵਾਰ ਚੜ੍ਹਦੀ ਸਵੇਰ ਬਠਿੰਡਾ ਦੇ ਫੌਜੀ ਚੌਕ 'ਚ ਸਿੰਡੀਕੇਟ ਬੈਂਕ ਦੀ ਬ੍ਰਾਂਚ 'ਚ ਭਿਆਨਕ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਘਟਨਾ ਸਬੰਧੀ ਸੂਚਨਾ ਮਿਲਦਿਆ ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ।

ਇਹ ਵੀ ਪੜ੍ਹੋ : ਗੁਰੂ ਘਰ 'ਚ ਪਰਤੀ ਰੌਣਕ, ਸੰਗਤਾਂ ਦੀ ਆਮਦ ਸ਼ੁਰੂ (ਤਸਵੀਰਾਂ)

PunjabKesariਇਸ ਸਬੰਧੀ ਜਾਣਕਾਰੀ ਦਿੰਦਿਆ ਬੈਂਕ ਮੈਨੇਜਰ ਨੇ ਦੱਸਿਆ ਅੱਜ ਸਵੇਰੇ ਕਰੀਬ 5.30 ਬੈਂਕ 'ਚ ਅੱਗ ਲੱਗ ਗਈ ਹੈ, ਜਿਸ ਕਾਰਨ ਕਈ ਸਾਮਾਨ ਸੜ ਕੇ ਸੁਆਹ ਹੋ ਗਿਆ। ਉਨ੍ਹਾਂ ਦੱਸਿਆ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ, ਜਿਸ ਕਾਰਨ ਕੰਪਿਊਟਰ ਅਤੇ ਕੁਝ ਜ਼ਰੂਰੀ ਸਾਮਾਨ ਸੜ ਕੇ ਸੁਆਹ ਗਿਆ।

ਇਹ ਵੀ ਪੜ੍ਹੋ : ਪੰਚਾਇਤੀ ਵੋਟਾਂ ਦੀ ਰੰਜਿਸ਼ ਦੇ ਚੱਲਦਿਆਂ ਸਾਬਕਾ ਸਰਪੰਚ ਦਾ ਬੇਰਹਿਮੀ ਨਾਲ ਕਤਲ

PunjabKesariਉਥੇ ਹੀ ਮੌਕੇ 'ਤੇ ਪੁੱਜੇ ਫਾਇਰ ਬ੍ਰਿਗੇਡ ਅਫਸਰ ਗੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਫੌਜੀ ਚੌਕ 'ਚ ਸਥਿਤ ਬੈਂਕ 'ਚ ਅੱਗ ਲੱਗ ਗਈ। ਇਸੇ ਸੂਚਨਾ ਦੇ ਆਧਾਰ 'ਤੇ ਅਸੀਂ ਮੌਕੇ 'ਤੇ ਪੁੱਜ ਕੇ  ਅੱਗ 'ਤੇ ਕਾਬੂ ਪਾ ਲਿਆ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ ਜਾਰੀ, ਗੁਰਦਾਸਪੁਰ 'ਚ 4 ਨਵੇਂ ਮਾਮਲਿਆਂ ਦੀ ਪੁਸ਼ਟੀ


author

Baljeet Kaur

Content Editor

Related News