ਬਠਿੰਡਾ ਥਰਮਲ ਪਲਾਂਟ ਨੂੰ ਢਾਹੇ ਜਾਣ ਦੇ ਵਿਰੋਧ 'ਚ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
Wednesday, Jul 29, 2020 - 01:00 PM (IST)
ਚੰਡੀਗੜ੍ਹ (ਰਮਨਜੀਤ) : ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਬਠਿੰਡਾ ਨੂੰ ਪਰਾਲੀ ਨਾਲ ਚਲਾਏ ਜਾਣ ਸਬੰਧੀ ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿਖਾਈ ਦਿਲਚਸਪੀ ਨੂੰ ਇਕ ਉਮੀਦ ਵਜੋਂ ਦੇਖਦੇ ਹੋਏ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਸਭ ਤੋਂ ਪਹਿਲਾਂ ਉਹ (ਪ੍ਰਧਾਨ ਮੰਤਰੀ) ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸਮਰਪਿਤ ਇਸ ਥਰਮਲ ਪਲਾਂਟ ਦਾ ਵਜੂਦ ਬਚਾਉਣ ਲਈ ਤੁਰੰਤ ਦਖ਼ਲ-ਅੰਦਾਜ਼ੀ ਕਰਨ। ਮਾਨ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਇਸ ਥਰਮਲ ਪਲਾਂਟ ਦੀ ਸਥਾਪਨਾ ਤੋਂ ਲੈ ਕੇ ਢਾਹੇ ਜਾਣ ਸਬੰਧੀ ਫ਼ੈਸਲਿਆਂ ਬਾਰੇ ਵਿਸਥਾਰ 'ਚ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ : ਕੈਪਟਨ ਦਾ ਐਲਾਨ, 50 ਹਜ਼ਾਰ ਫੋਨ ਦੀ ਪਹਿਲੀ ਖੇਪ ਆਈ, ਜਲਦ ਵੰਡੇ ਜਾਣਗੇ ਸਮਾਰਟ ਫੋਨ
ਮਾਨ ਨੇ ਪ੍ਰਧਾਨ ਮੰਤਰੀ ਕੋਲੋਂ ਮੰਗ ਕੀਤੀ ਹੈ ਕਿ ਉਹ ਆਪਣੀ ਸਿੱਧੀ ਦਖ਼ਲ-ਅੰਦਾਜ਼ੀ ਰਾਹੀਂ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਇਸ ਥਰਮਲ ਪਲਾਂਟ ਦੇ ਚਾਰੇ ਯੂਨਿਟਾਂ ਨੂੰ ਢਾਹੁਣ ਸਬੰਧੀ ਜਾਰੀ ਈ-ਟੈਂਡਰ ਦੀ ਪ੍ਰਕਿਰਿਆ 'ਤੇ ਰੋਕ ਲਾਉਣ, ਜੋ ਆਉਂਦੀ 20 ਅਗਸਤ 2020 ਨੂੰ ਖੁੱਲ੍ਹਣਾ ਹੈ। ਮਾਨ ਨੇ ਪ੍ਰਧਾਨ ਮੰਤਰੀ ਨੂੰ ਸਪੱਸ਼ਟ ਕੀਤਾ ਕਿ ਜੇਕਰ ਤਜਵੀਜ਼ ਮੁਤਾਬਕ ਭਾਰਤ ਸਰਕਾਰ ਦੀ ਵਿੱਤੀ ਸਹਾਇਤਾ ਨਾਲ ਇਨ੍ਹਾਂ ਥਰਮਲ ਯੂਨਿਟਾਂ ਨੂੰ ਪਰਾਲੀ (ਬਾਇਓਮਾਸ) 'ਚ ਤਬਦੀਲ ਕਰ ਲਿਆ ਜਾਂਦਾ ਹੈ ਤਾਂ ਇਸ ਦਾ ਕਿਸਾਨਾਂ ਦੇ ਨਾਲ-ਨਾਲ ਵਾਤਾਵਰਨ ਨੂੰ ਵੀ ਲਾਭ ਪੁੱਜੇਗਾ।
ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਨੇ ਧਾਰਿਆ ਭਿਆਨਕ ਰੂਪ, 3 ਮਰੀਜ਼ਾਂ ਦੀ ਮੌਤ, 72 ਨਵੇਂ ਮਾਮਲੇ ਆਏ ਸਾਹਮਣੇ