ਪਰਾਲੀ ਦੇ ਧੂੰਏਂ ਕਾਰਨ ਦਰਜਨ ਦੇ ਕਰੀਬ ਗੱਡੀਆਂ ਦੀ ਹੋਈ ਭਿਆਨਕ ਟੱਕਰ
Friday, Nov 02, 2018 - 05:55 PM (IST)
ਬਠਿੰਡਾ(ਬਲਵਿੰਦਰ)— ਬਠਿੰਡਾ ਰਾਮਪੁਰਾ ਰੋਡ 'ਤੇ ਦਰਜਨ ਦੇ ਕਰੀਬ ਵਾਹਨਾਂ ਦੇ ਆਪਸ ਵਿਚ ਟਰਕਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਈ ਗਈ ਸੀ, ਜਿਸ ਕਾਰਨ ਸੜਕ ਤੋਂ ਲੰਘ ਰਹੇ ਵਾਹਨਾਂ ਅੱਗੇ ਧੂੰਆਂ ਛਾਅ ਗਿਆ ਅਤੇ ਕੁਝ ਦਿਖਾਈ ਨਾ ਦੇਣ ਕਰਕੇ ਇਹ ਵਾਹਨ ਆਪਸ ਵਿਚ ਟਕਰਾ ਗਏ।

ਗਨੀਮਤ ਰਹੀ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਸ ਹਾਦਸੇ ਤੋਂ ਬਾਅਦ ਖੇਤਾਂ ਵਿਚ ਮੌਜੂਦ ਲੋਕਾਂ ਨੇ ਅੱਗ ਨੂੰ ਬੁਝਾਇਆ ਅਤੇ ਵਾਹਨਾਂ ਨੂੰ ਇਕ ਪਾਸੇ ਕਰਵਾਇਆ।

