ਆਟਾ-ਦਾਲ ਯੋਜਨਾ ਦਾ ਲਾਭ ਨਾ ਮਿਲਣ ਕਾਰਨ ਲੋਕਾਂ 'ਚ ਰੋਸ
Tuesday, Feb 26, 2019 - 01:09 PM (IST)

ਬਠਿੰਡਾ (ਅਮਿਤ,ਵਰਮਾ)— ਆਟਾ-ਦਾਲ ਯੋਜਨਾ ਦਾ ਲਾਭ ਨਾ ਮਿਲਣ ਕਾਰਨ ਲਾਭਪਾਤਰੀ ਪਰਿਵਾਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਇਸ ਸਬੰਧ ਵਿਚ ਪਿੰਡ ਭੁੱਚੋ ਖੁਰਦ ਦੇ ਲੋਕਾਂ ਨੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰ ਕੇ ਗੁੱਸਾ ਕੱਢਿਆ। ਜਾਣਕਾਰੀ ਦਿੰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਹਨੀ ਨੇ ਦੱਸਿਆ ਕਿ ਨੀਲੇ ਕਾਰਡ ਧਾਰਕ ਕਰੀਬ 125 ਪਰਿਵਾਰ ਅਜਿਹੇ ਹਨ, ਜਿਨ੍ਹਾਂ ਨੂੰ ਅਜੇ ਤੱਕ 8 ਮਹੀਨਿਆਂ ਤੋਂ ਮੁਫਤ ਕਣਕ ਨਹੀਂ ਮਿਲੀ, ਇਸ ਕਾਰਨ ਉਕਤ ਪਰਿਵਾਰਾਂ ਵਿਚ ਰੋਸ ਹੈ। ਉਨ੍ਹਾਂ ਦੱਸਿਆ ਕਿ ਉਕਤ 125 ਪਰਿਵਾਰਾਂ ਦੇ ਨੀਲੇ ਕਾਰਡ ਕੱਟ ਦਿੱਤੇ ਗਏ ਸੀ। ਬਾਅਦ ਵਿਚ ਜਦੋਂ ਲੋਕਾ ਨੇ ਸੰਘਰਸ਼ ਕੀਤਾ ਤਾਂ 100 ਕਾਰਡ ਬਹਾਲ ਕਰ ਦਿੱਤੇ ਗਏ ਪਰ ਉਕਤ ਕਾਰਡਾਂ 'ਤੇ ਵੀ ਲੋਕਾਂ ਨੂੰ ਕੋਈ ਲਾਭ ਨਹੀਂ ਮਿਲ ਰਿਹਾ। ਉਨ੍ਹਾਂ ਮੰਗ ਕੀਤੀ ਕਿ ਬਾਕੀ ਬਚੇ 25 ਕਾਰਡ ਵੀ ਬਹਾਲ ਕੀਤੇ ਜਾਣ ਤੇ ਲੋਕਾਂ ਨੂੰ ਉਕਤ ਕਾਰਡ ਦਾ ਲਾਭ ਦਿੱਤਾ ਜਾਵੇ।