ਅਭਿਨੰਦਨ ਦੀ ਰਿਹਾਈ 'ਤੇ ਬਠਿੰਡਾ 'ਚ ਜਸ਼ਨ (ਵੀਡੀਓ)

03/01/2019 2:56:34 PM

ਬਠਿੰਡਾ (ਅਮਿਤ)— ਭਾਰਤੀ ਹਵਾਈ ਫੌਜ ਦੇ ਵਿੰਗ ਕਮਾਂਡਰ ਅਭਿਨੰਦਨ ਨੂੰ ਪਾਕਿਸਤਾਨ ਵੱਲੋਂ ਅੱਜ ਵਾਹਗਾ ਬਾਰਡਰ ਰਾਹੀਂ ਰਿਹਾਅ ਕੀਤਾ ਜਾਵੇਗਾ, ਜਿਸ ਦੇ ਚਲਦੇ ਬਠਿੰਡਾ ਦੇ ਲੋਕਾਂ ਨੇ ਵਿੰਗ ਕਮਾਂਡਰ ਦੀ ਰਿਹਾਈ ਦੀ ਖੁਸ਼ੀ ਵਿਚ ਲੱਡੂ ਵੰਡੇ ਅਤੇ ਲਹਿਰਾਉਂਦੇ ਤਿਰੰਗਿਆਂ ਨਾਲ 'ਜੈ ਹਿੰਦ' ਦੇ ਨਾਅਰੇ ਲਗਾਏ।

ਲੋਕਾਂ ਦਾ ਕਹਿਣਾ ਹੈ ਕਿ ਪਾਕਿਸਤਾਨ ਨੇ ਭਾਰਤ ਦੇ ਦਬਾਅ ਵਿਚ ਆ ਕੇ ਅਭਿਨੰਦਨ ਨੂੰ ਰਿਹਾਅ ਕਰਨ ਦਾ ਜੋ ਫੈਸਲਾ ਕੀਤਾ ਹੈ ਉਹ ਬਿਲਕੁੱਲ ਸਹੀ ਹੈ। ਜੇਕਰ ਪਾਕਿਸਤਾਨ ਭਾਰਤ ਨਾਲ ਰਿਸ਼ਤੇ ਸੁਧਾਰਨਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲ ਕਰਨੀ ਜ਼ਰੂਰੀ ਸੀ। ਲੋਕਾਂ ਦਾ ਕਹਿਣਾ ਹੈ ਕਿ ਭਾਰਤੀ ਫੌਜ ਨੇ ਪਾਕਿਸਤਾਨ ਵਿਚ ਅੱਤਵਾਦੀਆਂ ਦੇ ਟਿਕਾਣਿਆਂ ਨੂੰ ਨਸ਼ਟ ਕਰਕੇ ਪਾਕਿਸਤਾਨ ਨੂੰ ਇਹ ਦੱਸ ਦਿੱਤਾ ਹੈ ਕਿ ਉਹ ਦੱਬਣ ਵਾਲੇ ਨਹੀਂ ਹਨ। ਜੇਕਰ ਪਾਕਿਸਤਾਨ ਅਜਿਹੀਆਂ ਹਕਰਤਾਂ ਕਰੇਗਾ ਤਾਂ ਉਸ ਨੂੰ ਮੂੰਹਤੋੜ ਜਵਾਬ ਦਿੱਤਾ ਜਾਏਗਾ। ਲੋਕਾਂ ਨੇ ਉਮੀਦ ਜਤਾਈ ਹੈ ਕਿ ਅੱਗੇ ਵੀ ਦੋਵਾਂ ਦੇਸ਼ਾਂ ਦਾ ਮਾਹੌਲ ਸ਼ਾਂਤ ਰਹੇਗਾ।

ਦੱਸ ਦੇਈਏ ਕਿ ਪਾਕਿਸਤਾਨੀ ਲੜਾਕੂ ਜਹਾਜ਼ ਐੱਫ.-16 ਨੂੰ ਮਾਰ ਡਿਗਾਉਣ ਤੋਂ ਬਾਅਦ ਅਭਿਨੰਦਨ ਦਾ ਫਾਈਟਰ ਪਲੇਨ ਮਿਗ ਵੀ ਕਰੈਸ਼ ਹੋ ਗਿਆ ਸੀ। ਇਸ ਤੋਂ ਬਾਅਦ ਅਭਿਨੰਦਨ ਦਾ ਪੈਰਾਸ਼ੂਟ ਪੀ. ਓ. ਕੇ. 'ਚ ਪੁੱਜ ਗਿਆ ਸੀ, ਜਿੱਥੇ ਪਾਕਿਸਤਾਨੀ ਫੌਜ ਨੇ ਉਨ੍ਹਾਂ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਸੀ।


cherry

Content Editor

Related News