ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਬਠਿੰਡਾ ਦਾ ਨੌਜਵਾਨ ਸ਼ਹੀਦ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਸੇਵਕ ਸਿੰਘ

04/21/2023 1:53:58 PM

ਬਠਿੰਡਾ (ਕੁਨਾਲ, ਵੈੱਬ ਡੈਸਕ) : ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ 'ਚ ਵੀਰਵਾਰ ਨੂੰ ਫ਼ੌਜ ਦੇ ਟਰੱਕ 'ਤੇ ਹੋਏ ਅੱਤਵਾਦੀ ਹਮਲੇ ਵਿੱਚ 5 ਜਵਾਨ ਸ਼ਹੀਦ ਹੋਏ ਹਨ। ਸ਼ਹੀਦ ਜਵਾਨਾਂ ਵਿੱਚੋਂ 4 ਜਵਾਨ ਪੰਜਾਬ ਨਾਲ ਸਬੰਧਤ ਸਨ, ਜਿਨ੍ਹਾਂ ਵਿੱਚ ਬਠਿੰਡਾ ਦੇ ਤਲਵੰਡੀ ਸਾਬੋ ਦੇ ਪਿੰਡ ਬਾਘਾ ਵਾਸੀ ਸਿਪਾਹੀ ਸੇਵਕ ਸਿੰਘ ਪੁੱਤਰ ਗੁਰਚਰਨ ਸਿੰਘ ਵੀ ਸ਼ਾਮਲ ਹੈ। ਜਾਣਕਾਰੀ ਮੁਤਾਬਕ ਸ਼ਹੀਦ ਸੇਵਕ ਸਿੰਘ ਮਾਂ-ਪਿਓ ਦਾ ਇਕਲੌਤਾ ਪੁੱਤ ਤੇ ਦੋ ਭੈਣਾਂ ਦਾ ਭਰਾ ਸੀ। ਗੁਰਸੇਵਕ ਸਿੰਘ 20 ਦਿਨ ਪਹਿਲਾਂ ਛੁੱਟੀ ਕੱਟ ਕੇ ਵਾਪਸ ਡਿਊਟੀ 'ਤੇ ਪਰਤਿਆ ਸੀ। ਦੱਸ ਦੇਈਏ ਕਿ 2018 ਵਿੱਚ ਗੁਰਸੇਵਕ ਸਿੰਘ ਫ਼ੌਜ 'ਚ ਭਰਤੀ ਹੋਇਆ ਸੀ। ਇਕਲੌਤੇ ਪੁੱਤ ਦੀ ਮੌਤ ਦੀ ਖ਼ਬਰ ਸੁਣਕੇ ਜਿੱਥੇ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ, ਉੱਥੇ ਹੀ ਪਿੰਡ 'ਚ ਵੀ ਸੋਗ ਦੀ ਲਹਿਰ ਫੈਲ ਗਈ ਹੈ। 

ਇਹ ਵੀ ਪੜ੍ਹੋ- ਮਾਨਸਾ ਦੇ ਜਗਤਾਰ ਸਿੰਘ ਦੀ ਮਹਾਰਾਸ਼ਟਰ ’ਚ ਮੌਤ, ਪੰਜ ਧੀਆਂ ਦਾ ਪਿਓ ਸੀ ਮ੍ਰਿਤਕ

ਘਟਨਾ ਸਬੰਧੀ ਉੱਤਰੀ ਕਮਾਂਡ ਹੈੱਡਕੁਆਰਟਰ ਵੱਲੋਂ ਜਾਰੀ ਬਿਆਨਾਂ 'ਚ ਦੱਸਿਆ ਗਿਆ ਕਿ ਜਵਾਨਾਂ ਨੂੰ ਲੈ ਕੇ ਟਰੱਕ ਭਿੰਬਰ ਗਲੀ ਤੋਂ ਪੁੰਛ ਵੱਲ ਜਾ ਰਿਹਾ ਸੀ ਅਤੇ ਇਸ ਮੌਕੇ ਮੀਂਹ ਪੈ ਰਿਹਾ ਸੀ, ਜਿਸ ਕਾਰਨ ਵਿਜ਼ੀਬਿਲਟੀ ਵੀ ਬਹੁਤ ਘੱਟ ਸੀ। ਜਿਸ ਦੇ ਫਾਇਦਾ ਚੁੱਕਦਿਆਂ ਅੱਤਵਾਦੀਆਂ ਨੇ ਟਰੱਕ 'ਤੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਟਰੱਕ ਨੂੰ ਅੱਗ ਲੱਗ ਗਈ ਅਤੇ ਇਸ ਘਟਨਾ ਵਿੱਚ 5 ਜਵਾਨਾਂ ਦੀ ਸ਼ਹੀਦ ਹੋ ਗਏ ਜਦਕਿ ਇਕ ਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਰਾਜੌਰੀ ਦੇ ਫ਼ੌਜੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।  

ਇਹ ਵੀ ਪੜ੍ਹੋ- ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ: ਫਿਰੋਜ਼ਪੁਰ ਦਿਹਾਤੀ ਦੀ ਸਾਬਕਾ ਵਿਧਾਇਕਾ ਘਰ ਪੁੱਜੀ ਵਿਜੀਲੈਂਸ ਟੀਮ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News