ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਨਦੀਆਂ, ਨਹਿਰਾਂ ਤੇ ਸੂਇਆਂ ’ਚ ਨਹਾਉਣ ''ਤੇ ਪਾਬੰਦੀ

Tuesday, Jun 29, 2021 - 03:48 PM (IST)

ਰੂਪਨਗਰ (ਵਿਜੇ ਸ਼ਰਮਾ) : ਰੂਪਨਗਰ ਦੀ ਜ਼ਿਲ੍ਹਾ ਮੈਜਿਸਟ੍ਰੇਟ ਸੋਨਾਲੀ ਗਿਰੀ ਵੱਲੋਂ ਜ਼ਿਲ੍ਹੇ ਦੀ ਹਦੂਦ ਅੰਦਰ ਆਉਂਦੇ ਸਤਲੁਜ ਦਰਿਆ ਤੇ ਹੋਰ ਸਾਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਬੱਚੇ ਅਤੇ ਆਮ ਵਿਅਕਤੀਆਂ ਦੇ ਨਹਾਉਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਸ ਸਬੰਧੀ ਜਾਰੀ ਹੁਕਮਾਂ ’ਚ ਸੋਨਾਲੀ ਗਿਰੀ ਨੇ ਦੱਸਿਆ ਕਿ ਮੇਰੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਗਰਮੀ ਦਾ ਮੌਸਮ ਚੱਲ ਰਿਹਾ ਹੋਣ ਕਾਰਨ ਬੱਚੇ ਅਤੇ ਆਮ ਵਿਅਕਤੀ ਗਰਮੀ ਦੀ ਮਾਰ ਤੋਂ ਬਚਣ ਲਈ ਆਪਣੇ ਨੇੜੇ ਪੈਂਦੇ ਸਤਲੁਜ ਦਰਿਆ, ਦੂਸਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ, ਤਰਨ ਲਈ ਚਲੇ ਜਾਂਦੇ ਹਨ।

ਸਤਲੁਜ ਦਰਿਆ/ਸਾਰੀਆਂ ਨਦੀਆਂ/ਨਹਿਰਾਂ ਅਤੇ ਸੂਇਆਂ ਵਿੱਚ ਪਾਣੀ ਅਚਾਨਕ ਵੱਧ ਜਾਂਦਾ ਹੈ ਜਾਂ ਕਈਆਂ ਨੂੰ ਡੂੰਘੇ ਹੋਣ ਦਾ ਗਿਆਨ ਨਹੀਂ ਹੁੰਦਾ, ਜਿਸ ਕਾਰਨ ਉਨ੍ਹਾਂ ਦਾ ਸੰਭਲਣਾ ਮੁਸ਼ਕਲ ਹੋ ਜਾਂਦਾ ਹੈ ਅਤੇ ਡੁੱਬ ਕੇ ਮੌਤ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਸਤਲੁਜ ਦਰਿਆ/ਦੂਸਰੀਆਂ ਨਦੀਆਂ, ਨਹਿਰਾਂ ਅਤੇ ਸੂਇਆਂ ਵਿੱਚ ਨਹਾਉਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।
 


Babita

Content Editor

Related News