ਬਾਥਰੂਮ ਜਾਣ ਦੇ ਬਹਾਨੇ ਪੁਲਸ ਨੂੰ ਧੱਕਾ ਮਾਰ ਫਰਾਰ ਹੋਇਆ ਮੁਲਜ਼ਮ, ਪਈਆਂ ਭਾਜੜਾਂ
Thursday, Mar 05, 2026 - 08:38 AM (IST)
ਤਰਨਤਾਰਨ (ਰਮਨ) - ਮਾਨਯੋਗ ਅਦਾਲਤ ਦੇ ਹੁਕਮਾਂ ਉੱਪਰ ਐਨਡੀਪੀਐਸ ਐਕਟ ਮੁਕਦਮੇ ਵਿੱਚ ਨਾਮਜ਼ਦ ਮੁਲਜ਼ਮ ਪਿਸ਼ਾਬ ਕਰਨ ਦਾ ਬਹਾਨਾ ਬਣਾਉਂਦੇ ਹੋਏ ਪੁਲਸ ਪਾਰਟੀ ਨੂੰ ਧੱਕਾ ਮਾਰ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਇਸ ਮਾਮਲੇ ਦੇ ਸੰਬੰਧ ਵਿੱਚ ਥਾਣਾ ਗੋਇੰਦਵਾਲ ਸਾਹਿਬ ਵਿਖੇ ਪਰਚਾ ਦਰਜ ਕਰਦੇ ਹੋਏ ਪੁਲਸ ਵੱਲੋਂ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਏ.ਐੱਸ.ਆਈ ਅਰਜਨ ਸਿੰਘ ਨੇ ਆਪਣਾ ਬਿਆਨ ਦਰਜ ਕਰਵਾਉਂਦੇ ਹੋਏ ਕਿਹਾ ਉਸ ਵੱਲੋਂ ਮੁਕਦਮਾ ਨੰਬਰ 110 ਮਿਤੀ 26.02.2026 ਧਾਰਾ 22/61/85 ਐਨਡੀਪੀਐਸ ਐਕਟ, 42,52-ਏ ਪ੍ਰੀਜਨ ਐਕਟ ਥਾਣਾ ਗੋਇੰਦਵਾਲ ਸਾਹਿਬ ਦੀ ਤਫਤੀਸ਼ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ - ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ
ਇਸ ਮੁਕੱਦਮੇ ਵਿਚ ਦੋਸ਼ੀ ਹਰਜੀਤ ਸਿੰਘ ਉਰਫ ਕਾਕੀ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਸਭਰਾ ਜ਼ਿਲ੍ਹਾ ਤਰਨਤਾਰਨ ਨੂੰ ਮਿਤੀ 02.03.2026 ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਕੱਦਮਾ ਉਕਤ ਵਿਚ ਦੋਸ਼ੀ ਹਰਜੀਤ ਸਿੰਘ ਉਰਫ ਕਾਕੀ ਨੂੰ ਜਦੋਂ ਮਿਤੀ 03.03.2026 ਮਾਣਯੋਗ ਅਦਾਲਤ ਖਡੂਰ ਸਾਹਿਬ ਪੇਸ਼ ਕੀਤਾ ਗਿਆ ਤਾਂ ਜੱਜ ਸਾਹਿਬ ਨੇ ਦੋਸ਼ੀ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਬੰਦ ਕਰਵਾਉਣ ਦਾ ਹੁਕਮ ਦਿੱਤਾ। ਦੋਸ਼ੀ ਨੂੰ ਜਦੋਂ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਬੰਦ ਕਰਵਾਉਣ ਲਈ ਪੁਲਸ ਪਾਰਟੀ ਲੈ ਕੇ ਜਾ ਰਹੀ ਸੀ ਤਾਂ ਦੋਸ਼ੀ ਹਰਜੀਤ ਸਿੰਘ ਉਰਫ ਕਾਕੀ ਨੇ ਨਲਾਂ ਵਿਚ ਦਰਦ ਹੋਣ ਅਤੇ ਬਾਥਰੂਮ ਜਾਣ ਲਈ ਕਿਹਾ।
ਇਹ ਵੀ ਪੜ੍ਹੋ - ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਗੁਆਂਢੀ ਦੇਸ਼ ਦੀ ਧਰਤੀ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
ਬਾਥਰੂਮ ਕੋਲ ਜਾ ਕੇ ਮੁਲਜ਼ਮ ਮੌਕਾ ਵੇਖਦੇ ਹੋਏ ਪੁਲਸ ਪਾਰਟੀ ਨੂੰ ਧੱਕਾ ਮਾਰ ਕੇ ਫੁਰਤੀ ਨਾਲ ਹੱਥਕੜੀ ਛੁਡਾ ਕੇ ਫ਼ਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਜਿਸ 'ਤੇ ਮੁਕੱਦਮਾ ਦਰਜ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਫਰਾਰ ਮੁਲਜ਼ਮ ਹਰਜੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਪੁਲਸ ਪਾਰਟੀਆਂ ਵੱਲੋਂ ਵੱਖ-ਵੱਖ ਥਾਵਾਂ ਉੱਪਰ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡੀਐੱਸਪੀ ਅਤੁਲ ਸੋਨੀ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਪਾਰਟੀ ਵੱਲੋਂ ਅਣਗਹਿਲੀ ਵਰਤਣ ਦੇ ਮਾਮਲੇ ਵਿੱਚ ਜ਼ਿਲ੍ਹੇ ਦੇ ਐਸਐਸਪੀ ਸੁਰਿੰਦਰ ਲਾਂਭਾ ਵੱਲੋਂ ਪੁਲਸ ਕਰਮਚਾਰੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ - ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
