ਬਰਨਾਲਾ-ਫਰੀਦਕੋਟ ਹਾਈਵੇਅ 'ਤੇ ਤੂੜੀ ਨਾਲ ਭਰੀ ਟਰਾਲੀ ਪਲਟੀ
Friday, Nov 16, 2018 - 10:34 AM (IST)

ਬਰਨਾਲਾ(ਪੁਨੀਤ)— ਬਰਨਾਲਾ-ਫਰੀਦਕੋਟ ਹਾਈਵੇਅ 'ਤੇ ਬਰਨਾਲਾ ਜੇਲ ਨੇੜੇ ਬਣੇ ਪੁਲ ਉੱਪਰ ਤੂੜੀ ਨਾਲ ਭਰੀ ਟਰੈਕਟਰ-ਟਰਾਲੀ ਦੇ ਪਲਟਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਰਾਤ ਦੇ ਸਮੇਂ ਵਾਪਰਿਆ। ਇਸ ਹਾਦਸੇ ਵਿਚ ਟਰੈਕਟਰ ਚਾਲਕ ਪਰਮਜੀਤ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂਕਿ ਉਸ ਦੇ ਚਾਰ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਵਿਚੋਂ 3 ਨੂੰ ਪਟਿਆਲਾ ਰੈਫਰ ਕੀਤਾ ਗਿਆ ਹੈ ਅਤੇ ਇਕ ਦਾ ਇਲਾਜ ਬਰਨਾਲਾ ਦੇ ਸਿਵਲ ਹਪਸਤਾਲ ਵਿਚ ਚੱਲ ਰਿਹਾ ਹੈ। ਪੁਲਸ ਵਲੋਂ ਘਟਨਾ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।