BBMB ਵਿਵਾਦ ’ਤੇ ਬੋਲੇ ਨਵਜੋਤ ਸਿੱਧੂ, ਕੇਂਦਰ ਸਰਕਾਰ ’ਤੇ ਕੀਤਾ ਤਿੱਖਾ ਹਮਲਾ

Tuesday, Mar 01, 2022 - 04:16 PM (IST)

BBMB ਵਿਵਾਦ ’ਤੇ ਬੋਲੇ ਨਵਜੋਤ ਸਿੱਧੂ, ਕੇਂਦਰ ਸਰਕਾਰ ’ਤੇ ਕੀਤਾ ਤਿੱਖਾ ਹਮਲਾ

ਅੰਮ੍ਰਿਤਸਰ (ਛੀਨਾ) - ਕੇਂਦਰ ਸਰਕਾਰ ਦੀ ਪੰਜਾਬ ਨਾਲ ਵਿਤਕਰੇਬਾਜ਼ੀ ਵਾਲੀ ਸੋਚ ਅੱਗੇ ਝੁਕਾਂਗੇ ਨਹੀਂ, ਇਸ ਵਾਸਤੇ ਕਾਂਗਰਸ ਨੂੰ ਚਾਹੇ ਕੋਈ ਵੀ ਕੁਰਬਾਨੀ ਕਿਉਂ ਨਾ ਦੇਣੀ ਪਵੇ। ਇਹ ਵਿਚਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸੀਨੀਅਰ ਆਗੂ ਨਿਰਮਲ ਸਿੰਘ ਨਿੰਮਾ ਨੂੰ ਕਾਂਗਰਸ ਬੀ.ਸੀ.ਵਿੰਗ ਸ਼ਹਿਰੀ ਦਾ ਪ੍ਰਧਾਨ ਨਿਯੁਕਤ ਕਰਨ ਮੌਕੇ ਪ੍ਰਗਟਾਏੇ। ਨਵਜੋਤ ਸਿੱਧੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਸਾਜਿਸ਼ ਤਹਿਤ ਭਾਖੜਾ ਬਿਆਸ ਮੈਨਜਮੈਂਟ ਬੋਰਡ (ਬੀ.ਬੀ.ਐਮ.ਬੀ.) ’ਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਕੇ ਪੰਜਾਬੀਆਂ ਪ੍ਰਤੀ ਆਪਣੀ ਸੋੜੀ ਸੋਚ ਦਾ ਸਬੂਤ ਦਿਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੇ ਇਸ ਫ਼ੈਸਲੇ ਨੂੰ ਕਿਸੇ ਕੀਮਤ ’ਤੇ ਸਵੀਕਾਰ ਨਹੀਂ ਕਰਾਂਗੇ। 

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਕਾਦੀਆਂ ਦੇ ਚਾਹਤ ਤੇ ਗੁਰਪ੍ਰਤਾਪ ਸਿੰਘ, ਦੱਸੀਆਂ ਦਿਲ ਨੂੰ ਝੰਜੋੜ ਦੇਣ ਵਾਲੀਆਂ ਇਹ ਗੱਲਾਂ

PunjabKesari

ਨਵਜੋਤ ਸਿੱਧੂ ਨੇ ਆਖਿਆ ਕਿ ਪੰਜਾਬ ਨੂੰ ਪਹਿਲਾਂ ਹੀ ਲੋੜ ਮੁਤਾਬਕ ਪਾਣੀ ਨਹੀਂ ਮਿੱਲ ਰਿਹਾ, ਜਿਸ ਕਾਰਨ ਸੂਬੇ ਦੇ ਕਈ ਹਿੱਸਿਆਂ ’ਤੇ ਜ਼ਮੀਨ ਬੰਜਰ ਹੋ ਰਹੀ ਹੈ। ਕੇਂਦਰ ਸਰਕਾਰ ਦੇ ਨਵੇਂ ਫੁਰਮਾਨ ਨਾਲ ਪੰਜਾਬ ਨੂੰ ਹੋਰ ਖਮਿਆਜਾ ਭੁਗਤਣਾ ਪੈ ਸਕਦਾ ਹੈ। ਇਸ ਮੌਕੇ ਕਾਂਗਰਸ ਬੀ.ਸੀ.ਵਿੰਗ ਸ਼ਹਿਰੀ ਦੇ ਨਵਨਿਯੁਕਤ ਪ੍ਰਧਾਨ ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਮੈਨੂੰ ਨਿਮਾਣੇ ਜਿਹੇ ਵਰਕਰ ਨੂੰ ਅਹਿਮ ਅਹੁੱਦੇ ਨਾਲ ਨਿਵਾਜ ਕੇ ਜੋ ਮਾਣ ਸਨਮਾਨ ਬਖਸ਼ਿਆ ਗਿਆ ਹੈ, ਉਸ ਲਈ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਮੈਂਬਰ ਪਾਰਲੀਮੈਂਟ ਰਾਹੁਲ ਗਾਂਧੀ, ਕਾਂਗਰਸ ਦੇ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਸਾਬਕਾ ਮੁੱਖ ਸੰਸਦੀ ਸਕੱਤਰ ਡਾ.ਨਵਜੋਤ ਕੌਰ ਸਿੱਧੂ ਤੇ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਅਸ਼ਵਨੀ ਕੁਮਾਰ ਪੱਪੂ ਦਾ ਮੈਂ ਤਹਿਦਿਲੋਂ ਸ਼ੁੱਕਰਗੁਜਾਰ ਹਾਂ। 

ਪੜ੍ਹੋ ਇਹ ਵੀ ਖ਼ਬਰ - ਯੂਕ੍ਰੇਨ ’ਚ ਫਸੇ ਪੰਜਾਬੀ ਬੱਚੇ ਜਾਣੋ ਕਿਨ੍ਹਾਂ ਮੁਸ਼ਕਲਾਂ ਦਾ ਕਰ ਰਹੇ ਨੇ ਸਾਹਮਣਾ, ਨਹੀਂ ਮਿਲ ਰਿਹਾ ਖਾਣ ਨੂੰ ਕੁਝ

ਨਿਰਮਲ ਸਿੰਘ ਨਿੰਮਾ ਨੇ ਕਿਹਾ ਕਿ ਮੈਂ ਭਰੋਸਾ ਦਿਵਾਉਦਾਂ ਹਾਂ ਕਿ ਇਸ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ ਅਤੇ ਲਗਨ ਨਾਲ ਨਿਭਾਉਦਾ ਹੋਇਆ ਕਾਂਗਰਸ ਪਾਰਟੀ ਨੂੰ ਹੋਰ ਵਧੇਰੇ ਮਜਬੂਤ ਕਰਨ ’ਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿਆਂਗਾ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਕਤਲ ਦੀ ਵੱਡੀ ਵਾਰਦਾਤ: ਪੁਰਾਣੀ ਰੰਜਿਸ਼ ਨੂੰ ਲੈ ਕੇ ਨੌਜਵਾਨ ’ਤੇ ਚਲਾਈਆਂ ਤਾਬੜਤੋੜ ਗੋਲੀਆਂ


author

rajwinder kaur

Content Editor

Related News