BBMB ਮੈਨੇਜਮੈਂਟ ਨੇ ਸਤਲੁਜ ਦਰਿਆ 'ਚ ਛੱਡਿਆ 4000 ਕਿਊਸਿਕ ਪਾਣੀ, ਦਰਿਆ ਕੰਢੇ ਵੱਸਦੇ ਲੋਕ ਹੋ ਜਾਣ Alert
Friday, Jun 14, 2024 - 06:44 PM (IST)
ਨੰਗਲ (ਜ.ਬ.)-ਸਹਿਯੋਗੀ ਸੂਬਿਆਂ ਪੰਜਾਬ, ਹਰਿਆਣਾ, ਰਾਜਸਥਾਨ, ਚੰਡੀਗੜ੍ਹ, ਦਿੱਲੀ, ਪੰਜਾਬ ’ਚ ਝੋਨੇ ਦੀ ਫ਼ਸਲ ਲਈ ਪਾਣੀ ਦੀ ਕਮੀ ਅਤੇ ਪਾਣੀ ਦੀ ਮੰਗ ਨੂੰ ਪੂਰਾ ਕਰਨ ਲਈ ਬੀ. ਬੀ. ਐੱਮ. ਬੀ. ਪ੍ਰਬੰਧਕਾਂ ਵੱਲੋਂ ਪਹਿਲਾਂ ਹੀ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਵੀਰਵਾਰ ਨੰਗਲ ਡੈਮ ਤੋਂ ਸਤਲੁਜ ਦਰਿਆ ਵਿਚ 4000 ਕਿਊਸਿਕ ਪਾਣੀ ਛੱਡਿਆ ਗਿਆ ਅਤੇ ਪਾਣੀ ਛੱਡਣ ਦਾ ਇਹ ਸਿਲਸਿਲਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਢੁਕਵੀਂ ਬਾਰਿਸ਼ ਨਹੀਂ ਹੁੰਦੀ ਹੈ ਅਤੇ ਜੇਕਰ ਸਹਾਇਕ ਰਾਜਾਂ ਤੋਂ ਮੰਗ ਵਧਦੀ ਹੈ, ਤਾਂ ਪਾਣੀ ਦੀ ਮਾਤਰਾ ਵਧਾਈ ਜਾ ਸਕਦੀ ਹੈ।
ਇਸ ਦੀ ਪੁਸ਼ਟੀ ਕਰਦਿਆਂ ਡਾਇਰੈਕਟਰ ਵਾਟਰ ਰੈਗੂਲੇਸ਼ਨ ਰਾਜੀਵ ਕੁਮਾਰ ਗੋਇਲ ਨੇ ਕਿਹਾ ਕਿ ਇਸ ਤੋਂ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਛੱਡਿਆ ਜਾ ਰਿਹਾ ਪਾਣੀ ਹੜ੍ਹਾਂ ਦਾ ਪਾਣੀ ਨਹੀਂ ਹੈ ਪਰ ਨਾਲ ਹੀ ਉਨ੍ਹਾਂ ਸਤਲੁਜ ਦੇ ਕੰਢੇ ਵਸਦੇ ਪਿੰਡ ਵਾਸੀਆਂ ਖ਼ਾਸਕਰ ਬੱਚਿਆਂ ਨੂੰ ਸੁਚੇਤ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਨੰਗਲ ਡੈਮ ਤੋਂ ਸਮਰੱਥਾ ਅਨੁਸਾਰ ਪੂਰਾ ਪਾਣੀ ਦੋਵਾਂ ਨਹਿਰਾਂ ਵਿਚ ਛੱਡਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਦੀ ਸਖ਼ਤੀ, ਫੀਲਡ ਅਫ਼ਸਰਾਂ ਨੂੰ ਨਸ਼ਿਆਂ ਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਦਿੱਤੇ ਹੁਕਮ
ਇਸ ਵਿਚ ਨੰਗਲ ਹਾਈਡਲ ਨਹਿਰ ਵਿਚ 12350 ਕਿਊਸਿਕ ਅਤੇ ਆਨੰਦਪੁਰ ਸਾਹਿਬ ਹਾਈਡਲ ਨਹਿਰ ਵਿਚ 10150 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ ਅਤੇ ਇਸ ਤੋਂ ਵੱਧ ਪਾਣੀ ਨਹਿਰ ਵਿਚ ਨਹੀਂ ਛੱਡਿਆ ਜਾ ਸਕਦਾ। ਜੇਕਰ ਸਹਿਯੋਗੀ ਰਾਜਾਂ ਤੋਂ ਮੰਗ ਵਧਦੀ ਹੈ ਤਾਂ ਸਤਲੁਜ ਦਰਿਆ ਵਿਚ ਪਾਣੀ ਹੀ ਛੱਡਿਆ ਜਾਂਦਾ ਹੈ ਅਤੇ ਵੱਧ ਤੋਂ ਵੱਧ 7 ਹਜ਼ਾਰ ਕਿਊਸਿਕ ਹੀ ਛੱਡਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਬੇਸ਼ਕ ਇਸ ਵਾਰ ਭਾਖੜਾ ਡੈਮ ’ਚ ਬੀਤੇ ਸਾਲ ਦੇ ਮੁਕਾਬਲੇ ਲਗਭਗ 17 ਫੁੱਟ ਪਾਣੀ ਇਸ ਵੇਲੇ ਜ਼ਿਆਦਾ ਹੈ। ਇਹ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ 100 ਫੁੱਟ ਘੱਟ ਹੈ ਅਤੇ ਅੱਜ ਸਵੇਰ ਤੋਂ ਹੀ ਪਾਣੀ ਦੀ ਆਮਦ 22905 ਕਿਊਸਿਕ ਨਾਲ ਭਾਖੜਾ ਡੈਮ ਦਾ ਪਾਣੀ ਦਾ ਪੱਧਰ 1584.21 ਫੁੱਟ ਤੱਕ ਪਹੁੰਚ ਗਿਆ ਹੈ ਜਦਕਿ ਭਾਖੜਾ ਡੈਮ ਤੋਂ ਵਾਲਵ ਰਾਹੀਂ 26500 ਕਿਊਸਿਕ ਪਾਣੀ ਛੱਡਿਆ ਗਿਆ। ਉਥੇ ਨੰਗਲ ਡੈਮ ਤੋਂ ਅੱਜ ਸਵੇਰੇ ਤੋਂ ਸਤਲੁਜ ਦਰਿਆ ’ਚ ਹਰ ਇਕ ਘੰਟੇ ਬਾਅਦ 1000 ਕਿਊਸਿਕ ਪਾਣੀ ਦੁਪਹਿਰ ਤਕ ਛੱਡਿਆ ਗਿਆ ਹੁਣ ਨੰਗਲ ਡੈਮ ’ਚ ਸਤਲੁਜ ਦਰਿਆ ’ਚ ਹੁਣ ਤਕ 4000 ਕਿਊਸਿਕ ਪਾਣੀ ਛੱਡਿਆ ਗਿਆ ਹੈ।
ਇਹ ਵੀ ਪੜ੍ਹੋ- ਆਦਮਪੁਰ ਏਅਰਪੋਰਟ ਦਾ ਨਾਂ ਬਦਲਣ ਨੂੰ ਲੈ ਕੇ ਸੁਨੀਲ ਜਾਖੜ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।