BDPO ਤੇ ਸਾਬਕਾ ਸਰਪੰਚ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਕਾਰਾ ਜਾਣ ਹੋਵੋਗੇ ਹੈਰਾਨ
Monday, Sep 01, 2025 - 12:32 PM (IST)

ਚੰਡੀਗੜ੍ਹ/ਜਲੰਧਰ (ਅੰਕੁਰ/ਧਵਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੇ ਜੰਡਿਆਲਾ ਗੁਰੂ ਦੇ ਤਤਕਾਲੀ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਲਖਬੀਰ ਸਿੰਘ, ਜੋ ਮੌਜੂਦਾ ਸਮੇਂ ਜ਼ਿਲ੍ਹਾ ਫਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਵਿਖੇ ਤਾਇਨਾਤ ਹੈ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੀ ਗ੍ਰਾਮ ਪੰਚਾਇਤ ਗਹਿਰੀ ਮੰਡੀ ਦੇ ਸਾਬਕਾ ਸਰਪੰਚ ਮਨਜਿੰਦਰ ਸਿੰਘ ਨੂੰ 24,69,949 ਰੁਪਏ ਦੇ ਪੰਚਾਇਤੀ ਫੰਡਾਂ ਦੇ ਗਬਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ: Breaking News: ਹੜ੍ਹ ਪੀੜਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਦਿੱਤੇ ਜਾਣਗੇ ਪਲਾਟ
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਪਿੰਡ ਗਹਿਰੀ ਮੰਡੀ ਦੇ ਇਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਪਰੰਤ ਵਿਜੀਲੈਂਸ ਬਿਊਰੋ ਦੀ ਇਕ ਤਕਨੀਕੀ ਟੀਮ ਨੇ ਸਾਲ 2013 ਤੋਂ 2017 ਤੱਕ ਉਕਤ ਗ੍ਰਾਮ ਪੰਚਾਇਤ ਨੂੰ ਪ੍ਰਾਪਤ ਵਿਕਾਸ ਫੰਡਾਂ ’ਚ ਹੇਰਫੇਰ ਸਬੰਧੀ ਜਾਂਚ ਕੀਤੀ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਉਕਤ ਸਮੇਂ ਦੌਰਾਨ ਗ੍ਰਾਮ ਪੰਚਾਇਤ ਨੂੰ ਕੁੱਲ੍ਹ 49,21,658 ਰੁਪਏ ਦੇ ਫੰਡ ਪ੍ਰਾਪਤ ਹੋਏ ਤੇ ਇਨ੍ਹਾਂ ’ਚੋਂ ਸਿਰਫ਼ 17,37,900 ਰੁਪਏ ਖਰਚ ਕੀਤੇ ਗਏ, ਜਿਸ ਤੋਂ ਸਾਬਤ ਹੁੰਦਾ ਹੈ ਕਿ ਸਰਪੰਚ ਮਨਜਿੰਦਰ ਸਿੰਘ ਨੇ ਤਤਕਾਲੀ ਗ੍ਰਾਮ ਪੰਚਾਇਤ ਸਕੱਤਰ ਕਰਨਜੀਤ ਸਿੰਘ ਤੇ ਉਕਤ ਬੀ. ਡੀ. ਪੀ. ਓ. ਲਖਬੀਰ ਸਿੰਘ ਦੀ ਮਿਲੀਭੁਗਤ ਨਾਲ ਅਤੇ ਸਾਜ਼ਿਸ਼ ਤਹਿਤ 24,69,949 ਰੁਪਏ ਦੇ ਫੰਡਾਂ ਦਾ ਗਬਨ ਕੀਤਾ। ਜਾਂਚ ਦੇ ਆਧਾਰ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) (ਏ), 13(2) ਅਤੇ ਆਈ. ਪੀ. ਸੀ. ਦੀ ਧਾਰਾ 201, 409, 420, 120-ਬੀ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਮੁੜ ਵਧ ਸਕਦੈ ਘੱਗਰ ਦਰਿਆ ਦਾ ਪਾਣੀ, Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e