ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ. ਡੀ. ਪੀ. ਓ. ਤੁਰੰਤ ਪ੍ਰਭਾਵ ਨਾਲ ਮੁਅੱਤਲ
Saturday, Jan 13, 2024 - 05:16 PM (IST)
ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਿਭਾਗ ਨੇ ਮਮਦੋਟ ਦੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀ. ਡੀ. ਪੀ. ਓ.) ਸਰਬਜੀਤ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ। ਸਰਬਜੀਤ ਸਿੰਘ ਨੂੰ ਕੱਲ੍ਹ ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਅੱਤਲੀ ਦੇ ਸਮੇਂ ਦੌਰਾਨ ਅਧਿਕਾਰੀ ਦਾ ਹੈੱਡਕੁਆਰਟਰ ਦਫ਼ਤਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਫ਼ਿਰੋਜ਼ਪੁਰ ਹੋਵੇਗਾ।
ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਭਾਜਪਾ ਜਨਵਰੀ ਦੇ ਅਖੀਰ ’ਚ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਦੇ ਸਕਦੀ ਹੈ ਮਨਜ਼ੂਰੀ
ਇਸੇ ਦੌਰਾਨ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਭ੍ਰਿਸ਼ਟਾਚਾਰ-ਮੁਕਤ ਪ੍ਰਸ਼ਾਸਨ ਦੇਣ ਦੀ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ’ਚ ਗ਼ਲਤਾਨ ਅਧਿਕਾਰੀਆਂ ਵਿਰੁੱਧ ਕਾਰਵਾਈ ਫ਼ੈਸਲਾਕੁਨ ਨਤੀਜੇ ਤੱਕ ਪਹੁੰਚਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਐਕਸ਼ਨ, ਇਸ ਸ਼ਖ਼ਸ ਦਾ ਜਾਅਲੀ ਅਨੁਸੂਚਿਤ ਜਾਤੀ ਦਾ ਸਰਟੀਫਿਕੇਟ ਕੀਤਾ ਰੱਦ
‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8