ਪੰਜਾਬ ''ਚ ਇਸ ਜ਼ਿਲ੍ਹੇ ਦਾ BDPO ਮੁਅੱਤਲ, ਉੱਪਰ ਤੱਕ ਪੁੱਜਿਆ ਮਾਮਲਾ

Saturday, Nov 16, 2024 - 02:27 PM (IST)

ਬੁਢਲਾਡਾ (ਬਾਂਸਲ) : ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਬੀ. ਡੀ. ਪੀ. ਓ. ਬੁਢਲਾਡਾ ਮੇਜਰ ਸਿੰਘ ਨੂੰ ਪ੍ਰਾਇਮਰੀ ਸਕੂਲਾਂ 'ਚ ਆਰ. ਓ. ਲਗਾਉਣ ਦੇ ਮਾਮਲੇ 'ਚ ਘਪਲਾ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਸਕੂਲ ਬੰਦ ਕਰਨ ਦੀ ਤਿਆਰੀ! ਜਾਣੋ ਕੀ ਹੈ ਕਾਰਨ

ਇਸ ਸਬੰਧੀ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਲਾਕ ਬੁਢਲਾਡਾ ਦੇ 43 ਪਿੰਡਾਂ 'ਚ ਵਿਭਾਗ ਵੱਲੋਂ ਸ਼ੁੱਧ ਪਾਣੀ ਦੇ ਆਰ. ਓ. ਲਗਾਏ ਜਾਣੇ ਸਨ ਪਰ ਬਲਾਕ ਸੰਮਤੀ ਦੇ ਚੇਅਰਮੈਨ ਅਤੇ ਕੁੱਝ ਅਧਿਕਾਰੀਆਂ ਵੱਲੋਂ ਮਿਲ ਕੇ ਇਨ੍ਹਾਂ ਆਰ. ਓ. ਦੀ ਮਿਆਦ ਘਟੀਆ ਪਾਈ ਗਈ। ਇਸ ਦੀ ਪੜਤਾਲ ਲਈ ਏ. ਡੀ. ਸੀ. ਮਾਨਸਾ ਨੂੰ ਪੱਤਰ ਲਿਖ ਕੇ ਜਾਣੂੰ ਕਰਵਾਇਆ ਗਿਆ।

ਇਹ ਵੀ ਪੜ੍ਹੋ : ਘਰੇਲੂ ਬਿਜਲੀ ਖ਼ਪਤਕਾਰਾਂ ਨੂੰ ਵੱਡਾ ਝਟਕਾ, ਇਸ ਤਾਰੀਖ਼ ਤੋਂ ਲਾਗੂ ਹੋਏ ਨਵੇਂ ਰੇਟ
ਪੜਤਾਲ ਦੌਰਾਨ ਘਪਲਾ ਸਾਹਮਣੇ ਆਇਆ, ਜਿਸ ਤੋਂ ਬਾਅਦ ਵਿਭਾਗ ਵੱਲੋਂ ਉਕਤ ਬੀ. ਡੀ. ਪੀ. ਓ. ਨੂੰ ਮੁਅੱਤਲ ਕਰ ਦਿੱਤਾ ਗਿਆ। ਇਹ ਮਾਮਲਾ ਮੁੱਖ ਮੰਤਰੀ ਭਗਵੰਤ ਮਾਨ ਤੱਕ ਪਹੁੰਚ ਚੁੱਕਾ ਹੈ ਅਤੇ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਅਗੇਰਲੀ ਜਾਂਚ ਲਈ ਵਿਜੀਲੈਂਸ ਵਿਭਾਗ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8



 


Babita

Content Editor

Related News