ਪੰਜਾਬ 'ਚ ਬੁਲੇਟ ਚਾਲਕ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ ਇਹ ਕੰਮ

Sunday, Nov 16, 2025 - 12:45 PM (IST)

ਪੰਜਾਬ 'ਚ ਬੁਲੇਟ ਚਾਲਕ ਹੋ ਜਾਓ ਸਾਵਧਾਨ! ਕਿਤੇ ਤੁਹਾਡੇ ਨਾਲ ਨਾ ਹੋ ਜਾਵੇ ਇਹ ਕੰਮ

ਗੁਰਦਾਸਪੁਰ(ਹਰਮਨ)-ਆਵਾਜਾਈ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਉਣ ਲਈ ਐੱਸ.ਐੱਸ.ਪੀ. ਅਦਿੱਤਿਆ ਵੱਲੋਂ ਦਿੱਤੇ ਗਏ ਨਿਰਦੇਸ਼ਾਂ ’ਤੇ ਚਲਦਿਆਂ ਟਰੈਫਿਕ ਇੰਚਾਰਜ ਸਤਨਾਮ ਸਿੰਘ ਵੱਲੋਂ ਮੋਡੀਫਾਈ ਕੀਤੇ ਵਾਹਨਾ ਅਤੇ ਜੁਗਾੜੂ ਵਾਹਨਾ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਟਰੈਫਿਕ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਅਕਸਰ ਦੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੇ ਲੋਕਾਂ ਵੱਲੋਂ ਆਪਣੀਆਂ ਕਾਰਾਂ, ਜੀਪਾਂ ਅਤੇ ਹੋਰ ਵਾਹਨਾਂ ਨੂੰ ਮੋਡੀਫਾਈ ਕਰਵਾ ਕੇ ਉਹਨਾਂ ਦਾ ਰੰਗ ਰੂਪ ਹੀ ਬਦਲ ਦਿੱਤਾ ਗਿਆ ਹੈ। ਕਈਆਂ ਵਾਹਨਾਂ ਨੂੰ ਬਹੁਤ ਚੌੜੇ ਟਾਇਰ ਲਗਾਏ ਗਏ ਹਨ ਤੇ ਵਾਹਨਾਂ ਦੀ ਬਾਡੀ ਵਿੱਚ ਵੀ ਵੱਡੀਆਂ ਤਬਦੀਲੀਆਂ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ-  ਅੰਮ੍ਰਿਤਸਰ ਸਰਹੱਦ 'ਤੇ ਵਧਿਆ ਖ਼ਤਰਾ ! ਡਰੋਨਾਂ ਮੂਵਮੈਂਟ ਬੇਕਾਬੂ, 11 ਮਹੀਨਿਆਂ ਦਾ ਅੰਕੜਾ ਕਰੇਗਾ ਹੈਰਾਨ

ਉਹਨਾਂ ਕਿਹਾ ਕਿ ਸਪੈਸ਼ਲ ਚੈਕਿੰਗ ਕਰਕੇ ਵੱਖ-ਵੱਖ ਥਾਵਾਂ ’ਤੇ 80 ਦੇ ਕਰੀਬ ਚਲਾਨ ਕੱਟੇ ਗਏ ਹਨ। ਇਸ ਦੇ ਨਾਲ ਹੀ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲੇ ਬੁਲਟ ਮੋਟਰਸਾਈਕਲ ਖਿਲਾਫ ਵੀ ਕਾਰਵਾਈ ਕੀਤੀ ਗਈ ਹੈ ਜਿਸ ਕਾਰਨ ਇਕੱਲੇ ਧਾਰੀਵਾਲ ਖੇਤਰ ਵਿੱਚ ਹੀ ਉਨ੍ਹਾਂ ਨੇ 15 ਦੇ ਕਰੀਬ ਅਜਿਹੇ ਬੁਲੇਟਾਂ ਨੂੰ ਕਾਬੂ ਕੀਤਾ ਹੈ ਜੋ ਪਟਾਕੇ ਮਾਰਨ ਲਈ ਮੋਡੀਫਾਈ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਬੁਲੇਟਾਂ ਨੂੰ ਥਾਣੇ ਵਿੱਚ ਬੰਦ ਕਰ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਦੇ ਮਾਲਕ ਮੋਟਾ ਜੁਰਮਾਨਾ ਭਰ ਕੇ ਇਹਨਾਂ ਨੂੰ ਛੁਡਵਾ ਕੇ ਲੈ ਕੇ ਗਏ ਹਨ।

ਇਹ ਵੀ ਪੜ੍ਹੋ- ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਲੱਗੇਗਾ ਲੰਬਾ Power Cut!

ਇਸੇ ਤਰ੍ਹਾਂ ਘੁੜੱਕੇ ਅਤੇ ਹੋਰ ਜੁਗਾੜੂ ਵਾਹਣ ਚਲਾਉਣ ’ਤੇ ਮਨਾਹੀ ਹੋਣ ਦੇ ਬਾਵਜੂਦ ਕਈ ਲੋਕ ਅਜੇ ਵੀ ਪੇਂਡੂ ਸੜਕਾਂ ਅਤੇ ਸ਼ਹਿਰ ਵਿੱਚ ਅਜਿਹੇ ਵਾਹਨ ਲੈ ਕੇ ਆਉਂਦੇ ਹਨ ਜਿਸ ਕਾਰਨ ਲੋਕਾਂ ਦੀ ਜਾਨ ਮਾਨ ਨਾਲ ਖਿਲਵਾੜ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੁਰਦਾਸਪੁਰ ਸ਼ਹਿਰ ਵਿੱਚ ਵੀ ਉਨ੍ਹਾਂ ਵੱਲੋਂ ਓਵਰਲੋਡਡ ਅਤੇ ਗਲਤ ਢੰਗ ਨਾਲ ਪਾਰਕ ਕੀਤੇ ਵਾਹਨਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਸਮੂਹ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਵਾਜਾਈ ਨਿਯਮਾਂ ਦੀ ਪਾਲਣਾ ਯਕੀਨੀ ਬਣਾਉਣ ਤੇ ਨਿਯਮਾਂ ਦੀ ਉਲੰਘਣਾ ਕਰਕੇ ਆਪਣਿਆਂ ਲਈ ਅਤੇ ਦੂਜਿਆਂ ਲਈ ਮੁਸੀਬਤ ਪੈਦਾ ਨਾ ਕਰਨ।

ਇਹ ਵੀ ਪੜ੍ਹੋ-  ਜ਼ਿਮਨੀ ਚੋਣਾਂ ਮਗਰੋਂ ਅਕਾਲੀ ਆਗੂਆਂ ਖ਼ਿਲਾਫ਼ ਹੋ ਰਹੀ ਕਾਰਵਾਈ 'ਤੇ ਸੁਖਬੀਰ ਬਾਦਲ ਭੜਕੇ, ਪੋਸਟ ਪਾ ਕੇ ਆਖੀ ਇਹ ਗੱਲ

 

 


author

Shivani Bassan

Content Editor

Related News