ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

Monday, Jul 20, 2026 - 10:08 AM (IST)

ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਚੰਡੀਗੜ੍ਹ (ਅੰਕੁਰ) : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਲੋਕਾਂ ਲਈ ਬੇਹੱਦ ਜ਼ਰੂਰੀ ਖ਼ਬਰ ਹੈ। ਦਰਅਸਲ ਪੰਜਾਬ ਰੋਡਵੇਜ਼, ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ 3, 4 ਅਤੇ 5 ਅਗਸਤ ਨੂੰ ਹੜਤਾਲ ਦਾ ਫ਼ੈਸਲਾ ਲਿਆ ਗਿਆ ਹੈ, ਜਿਸ ਕਾਰਨ ਸੂਬੇ ਭਰ 'ਚ ਬੱਸਾਂ ਦਾ ਚੱਕਾ ਜਾਮ ਰਹੇਗਾ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼, ਪਨਬਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ 25/11 ਦੀ ਮੀਟਿੰਗ ਈਸੜੂ ਭਵਨ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਹੋਈ।

ਇਹ ਵੀ ਪੜ੍ਹੋ : ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ

ਇਸ ਮੌਕੇ ਆਗੂਆਂ ਨੇ ਕਿਹਾ ਕਿ ਸੱਤਾ ’ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਾਂਗੇ, ਠੇਕੇਦਾਰੀ ਸਿਸਟਮ ਬੰਦ ਕਰ ਕੇ ਪੂਰੀਆਂ ਤਨਖ਼ਾਹਾਂ ਦਿੱਤੀਆ ਜਾਣਗੀਆਂ ਪਰ 4 ਸਾਲ ਤੋਂ ਵੱਧ ਸਮਾਂ ਬੀਤਣ ਦੇ ਬਾਵਜੂਦ ਮੀਟਿੰਗਾਂ ਤੋਂ ਇਲਾਵਾ ਕੁਝ ਨਹੀਂ ਕੀਤਾ। ਸੂਬਾ ਜਰਨਲ ਸਕੱਤਰ ਸ਼ਮਸ਼ੇਰ ਸਿੰਘ ਢਿੱਲੋਂ, ਜੁਆਇੰਟ ਸਕੱਤਰ ਜੋਧ ਸਿੰਘ, ਜਲੌਰ ਸਿੰਘ, ਮੀਤ ਪ੍ਰਧਾਨ ਜਤਿੰਦਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਪੈਸ਼ਲ ਕਾਡਰ ਪਾਲਿਸੀ ਕੰਟਰੈਕਟ ਮੁਲਾਜ਼ਮਾਂ ’ਤੇ ਧੱਕੇਸ਼ਾਹੀ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਤੇ ਤੂਫ਼ਾਨ ਦਾ ਖ਼ਤਰਾ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ! ਸਾਵਧਾਨ ਰਹਿਣ ਲੋਕ

ਉਨ੍ਹਾਂ ਕਿਹਾ ਕਿ ਸਰਕਾਰ ਨੇ ਜਲਦੀ ਮੰਗਾਂ ਦਾ ਹੱਲ ਨਾ ਕੀਤਾ ਤਾਂ ਸਰਕਾਰ ਨੂੰ ਜਗਾਉਣ ਲਈ ਮਿਤੀ 27 ਜੁਲਾਈ ਨੂੰ ਸਮੂਹ ਡਿਪੂਆਂ ’ਤੇ ਗੇਟ ਰੈਲੀਆਂ ਕੀਤੀਆਂ ਜਾਣਗੀਆਂ। ਇਸ ਤੋਂ ਬਾਅਦ 3, 4 ਅਤੇ 5 ਅਗਸਤ ਨੂੰ ਤਿੰਨ ਰੋਜ਼ਾ ਹੜਤਾਲ ਕਰ ਕੇ ਟਰਾਂਸਪੋਰਟ ਮੰਤਰੀ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ ਜਾਵੇਗਾ। ਇਸ ਲਈ ਇਨ੍ਹਾਂ ਤਾਰੀਖ਼ਾਂ ਨੂੰ ਜੇਕਰ ਤੁਹਾਡਾ ਸਫ਼ਰ ਕਰਨ ਦਾ ਪ੍ਰੋਗਰਾਮ ਹੈ ਤਾਂ ਸੋਚ-ਸਮਝ ਕੇ ਹੀ ਘਰੋਂ ਨਿਕਲੋਂ ਕਿਉਂਕਿ ਤੁਹਾਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News