ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ ਬ੍ਰਾਂਡਿਡ ਬੋਤਲਾਂ ਨੂੰ ਲੈ ਕੇ...

Monday, May 04, 2026 - 12:23 PM (IST)

ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ ਬ੍ਰਾਂਡਿਡ ਬੋਤਲਾਂ ਨੂੰ ਲੈ ਕੇ...

ਜ਼ੀਰਕਪੁਰ (ਧੀਮਾਨ) : ਐਕਸਾਈਜ਼ ਵਿਭਾਗ ਦੀ ਟੀਮ ਨੇ ਸਥਾਨਕ ਪੁਲਸ ਨਾਲ ਮਿਲ ਕੇ ਗੁਪਤ ਸੂਚਨਾ ਦੇ ਆਧਾਰ ’ਤੇ ਜ਼ੀਰਕਪੁਰ-ਚੰਡੀਗੜ੍ਹ ਸੜਕ ’ਤੇ ਸਥਿਤ ਹੋਟਲ ਦੇ ਪਿਛਲੇ ਪਾਸੇ ਇਕ ਗੋਦਾਮ ’ਚ ਚੱਲ ਰਹੇ ਨਾਜਾਇਜ਼ ਸ਼ਰਾਬ ਭਰਨ ਦੇ ਅੱਡੇ ਦਾ ਪਰਦਾਫਾਸ਼ ਕੀਤਾ ਹੈ। ਵਿਭਾਗ ਦੇ ਅਨੁਸਾਰ ਇੱਥੇ ਮਹਿੰਗੀਆਂ ਬ੍ਰਾਂਡਿਡ ਬੋਤਲਾਂ ’ਚ ਸਸਤੀ ਤੇ ਅਨਬ੍ਰਾਂਡਿਡ ਸ਼ਰਾਬ ਭਰ ਕੇ ਵੇਚਣ ਦਾ ਦੋਸ਼ ਹੈ, ਜਿਸ ਨਾਲ ਨਾ ਸਿਰਫ ਸਰਕਾਰੀ ਰੈਵਨਿਊ ਨੂੰ ਨੁਕਸਾਨ ਪਹੁੰਚ ਰਿਹਾ ਸੀ, ਸਗੋਂ ਲੋਕਾਂ ਦੀ ਸਿਹਤ ਨਾਲ ਵੀ ਖਿਲਵਾੜ ਕੀਤਾ ਜਾ ਰਿਹਾ ਸੀ। ਐਕਸਾਈਜ਼ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਨਾਜਾਇਜ਼ ਸ਼ਰਾਬ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਦੇ ਤਹਿਤ ਐਤਵਾਰ ਸ਼ਾਮ ਕਰੀਬ 6 ਵਜੇ ਟੀਮ ਨੇ ਗੋਦਾਮ ਖੇਤਰ ’ਚ ਛਾਪਾ ਮਾਰਿਆ ਗਿਆ। ਉਨ੍ਹਾਂ ਦੱਸਿਆ ਕਿ ਗੋਦਾਮ ਦੇ ਬਾਹਰ ਕੋਈ ਸਾਈਨ ਬੋਰਡ ਨਹੀਂ ਸੀ ਅਤੇ ਸਿਰਫ਼ 13 ਨੰਬਰ ਲਿਖਿਆ ਹੋਇਆ ਸੀ, ਜਿਸ ਕਾਰਨ ਇਹ ਜਗ੍ਹਾ ਸ਼ੱਕ ਦੇ ਘੇਰੇ ’ਚ ਸੀ। ਛਾਪੇ ਦੌਰਾਨ ਅੰਦਰੋਂ ਦੋ ਵਿਅਕਤੀ ਮੌਕੇ ’ਤੇ ਹੀ ਬੋਤਲਾਂ ’ਚ ਸ਼ਰਾਬ ਭਰਦੇ ਹੋਏ ਕਾਬੂ ਕੀਤੇ ਗਏ।

ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ

ਮੁਲਜ਼ਮਾਂ ਦੀ ਪਛਾਣ ਅਕਸ਼ੇ ਕੁਮਾਰ ਪੁੱਤਰ ਅਰਜੁਨ ਵਾਸੀ ਰਾਮ ਦਰਬਾਰ ਚੰਡੀਗੜ੍ਹ ਤੇ ਸਕੂਨ ਪੁੱਤਰ ਰਾਜ ਕਿਸ਼ੋਰ ਵਾਸੀ ਧਨਾਸ ਚੰਡੀਗੜ੍ਹ ਵਜੋਂ ਹੋਈ ਹੈ। ਦੋਹਾਂ ਨੂੰ ਮੌਕੇ ਤੋਂ ਕਾਬੂ ਕਰਕੇ ਜ਼ੀਰਕਪੁਰ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੌਕੇ ਤੋਂ ਕੁੱਲ 53 ਭਰੀਆਂ ਹੋਈਆਂ ਬੋਤਲਾਂ ਬਰਾਮਦ ਕੀਤੀਆਂ ਗਈਆਂ ਹਨ, ਜਿਨ੍ਹਾਂ ’ਚ ਮੰਕੀ ਸ਼ੋਲਡਰ ਦੀਆਂ 12, ਚਿਵਾਸ ਰੀਗਲ ਦੀਆਂ 15, ਗੋਲਡ ਲੇਬਲ ਦੀਆਂ 12, ਹੈਂਡਰਿਕਸ ਜਿਨ ਦੀਆਂ 5 ਤੇ ਗਲੈਨਲਿਵੇਟ ਦੀਆਂ 9 ਬੋਤਲਾਂ ਸ਼ਾਮਲ ਹਨ। ਇਸ ਤੋਂ ਇਲਾਵਾ 61 ਖ਼ਾਲੀ ਬੋਤਲਾਂ ਵੀ ਬਰਾਮਦ ਹੋਈਆਂ ਹਨ, ਜਿਨ੍ਹਾਂ ’ਚ ਵੱਖ-ਵੱਖ ਬ੍ਰਾਂਡਾਂ ਦੀਆਂ ਬੋਤਲਾਂ ਸ਼ਾਮਲ ਹਨ। ਵਿਭਾਗ ਵੱਲੋਂ ਦੱਸਿਆ ਗਿਆ ਕਿ ਮੌਕੇ ਤੋਂ ਕਿਸੇ ਵੀ ਕਿਸਮ ਦੀ ਮਸ਼ੀਨਰੀ ਬਰਾਮਦ ਹੋਣ ਦੀ ਜਾਣਕਾਰੀ ਨਹੀਂ ਮਿਲੀ ਹੈ, ਜਿਸ ਤੋਂ ਲੱਗਦਾ ਹੈ ਕਿ ਸ਼ਰਾਬ ਨੂੰ ਹੱਥੀਂ ਹੀ ਬੋਤਲਾਂ ’ਚ ਭਰਿਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ : ਖ਼ਾਲੀ ਪਲਾਟਾਂ ਦੇ ਮਾਲਕਾਂ ਲਈ ਖ਼ਤਰੇ ਦੀ ਘੰਟੀ! ਜਾਰੀ ਹੋ ਗਏ ਨਵੇਂ ਹੁਕਮ

ਮੌਕੇ ’ਤੇ ਮੌਜੂਦ ਪੜਤਾਲੀਆ ਅਫ਼ਸਰ ਰਾਜ ਕੁਮਾਰ ਨੇ ਦੱਸਿਆ ਕਿ ਇਸ ਸਬੰਧੀ ਜ਼ੀਰਕਪੁਰ ਪੁਲਸ ਥਾਣੇ ’ਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਗੋਦਾਮ ਨੂੰ ਸੀਲ ਕਰ ਦਿੱਤਾ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਪੜਤਾਲ ਦੌਰਾਨ ਇਹ ਪਤਾ ਲਗਾਇਆ ਜਾਵੇਗਾ ਕਿ ਇਹ ਨਾਜਾਇਜ਼ ਗਤੀਵਿਧੀ ਕਿੰਨੇ ਸਮੇਂ ਤੋਂ ਚੱਲ ਰਹੀ ਸੀ ਅਤੇ ਇਸ ਨਾਲ ਹੋਰ ਕੌਣ-ਕੌਣ ਲੋਕ ਜੁੜੇ ਹੋਏ ਹਨ। ਵਿਭਾਗ ਦੇ ਅਧਿਕਾਰੀਆਂ ਮੁਤਾਬਕ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਨਕਲੀ ਤਰੀਕੇ ਨਾਲ ਤਿਆਰ ਕੀਤੀ ਸ਼ਰਾਬ ਕਿਹੜੇ ਖੇਤਰਾਂ ’ਚ ਸਪਲਾਈ ਕੀਤੀ ਜਾ ਰਹੀ ਸੀ ਅਤੇ ਕੀ ਇਸ ਦਾ ਸਬੰਧ ਕਿਸੇ ਵੱਡੇ ਜਾਲ ਨਾਲ ਤਾਂ ਨਹੀਂ। ਇਸ ਕਾਰਵਾਈ ਤੋਂ ਬਾਅਦ ਖੇਤਰ ’ਚ ਚਰਚਾ ਹੈ ਕਿ ਜੇਕਰ ਅਜਿਹੀਆਂ ਗਤੀਵਿਧੀਆਂ ਸਮੇਂ ਸਿਰ ਬੇਨਕਾਬ ਨਾ ਹੁੰਦੀਆਂ ਤਾਂ ਲੋਕਾਂ ਦੀ ਸਿਹਤ ’ਤੇ ਗੰਭੀਰ ਅਸਰ ਪੈ ਸਕਦਾ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e

 


author

Babita

Content Editor

Related News