ਅਜਨਾਲਾ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਗ੍ਰਿਫਤਾਰ, ਦੋ ਦਿਨਾਂ ਦੀ ਪੁਲਸ ਰਿਮਾਂਡ ''ਤੇ ਭੇਜਿਆ

Wednesday, Aug 09, 2017 - 07:13 PM (IST)

ਅਜਨਾਲਾ ''ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲਾ ਗ੍ਰਿਫਤਾਰ, ਦੋ ਦਿਨਾਂ ਦੀ ਪੁਲਸ ਰਿਮਾਂਡ ''ਤੇ ਭੇਜਿਆ

 

ਅੰਮ੍ਰਿਤਸਰ— ਤਹਿਜੀਲ ਅਜਨਾਲਾ ਦੇ ਪਿੰਡ ਮੱਧੂਛਾਂਗਾ ਵਿਖੇ ਇਕ ਸ਼ਰਾਰਤੀ ਅਨਸਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 12 ਅੰਗਾਂ ਨੂੰ ਪਾੜ ਕੇ ਬੇਅਦਬੀ ਕੀਤੀ ਗਈ। ਪਿੰਡ ਵਾਸੀਆਂ ਨੂੰ ਵੱਲੋਂ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਤੋਂ ਬੇਅਦਬੀ ਕਰਨ ਵਾਲੇ ਨੌਜਵਾਨ ਦੀ ਸ਼ਨਾਖਤ ਕਰਨ ਉਪਰੰਤ ਉਸ ਨੂੰ ਪੁਲਸ ਵੱਲੋਂ ਗ੍ਰਿਫਤਾਰ ਕਰਕੇ ਮਾਮਲਾ ਦਰਜ ਕਰ ਲਿਆ ਗਿਆ। ਦੋਸ਼ੀ ਰਣਜੀਤ ਮਸੀਹ ਨੂੰ ਥਾਣਾ ਰਾਮਦਾਸ ਦੀ ਪੁਲਸ ਵੱਲੋਂ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਰਣਜੀਤ ਮਸੀਹ ਨੂੰ ਦੋ ਦਿਨ ਦੀ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਗਿਆ। ਦੋਸ਼ੀ ਨੂੰ ਕਾਬੂ ਕੀਤੇ ਜਾਣ ਤੋਂ ਬਾਅਦ ਰੋਹ ਵਿਚ ਆਈ ਸੰਗਤ ਨੇ ਉਸ 'ਤੇ ਹਮਲਾ ਕਰ ਦਿੱਤਾ, ਜਿਸ ਦੌਰਾਨ ਪੁਲਸ ਮੁਲਾਜ਼ਮ ਵੀ ਜ਼ਖਮੀ ਹੋ ਗਏ।


Related News