ਬੇਅਦਬੀ ਮਾਮਲੇ ਦਾ ਦੋਸ਼ੀ 3 ਦਿਨਾਂ ਦੇ ਰਿਮਾਂਡ 'ਤੇ, ਖ਼ਫਾ ਵਕੀਲਾਂ ਨੇ ਕੀਤਾ ਰੋਸ ਵਿਖਾਵਾ

Tuesday, Oct 13, 2020 - 04:35 PM (IST)

ਬੇਅਦਬੀ ਮਾਮਲੇ ਦਾ ਦੋਸ਼ੀ 3 ਦਿਨਾਂ ਦੇ ਰਿਮਾਂਡ 'ਤੇ, ਖ਼ਫਾ ਵਕੀਲਾਂ ਨੇ ਕੀਤਾ ਰੋਸ ਵਿਖਾਵਾ

ਫਤਿਹਗੜ੍ਹ ਸਾਹਿਬ (ਜਗਦੇਵ) : ਫਤਿਹਗੜ੍ਹ ਸਾਹਿਬ ਦੇ ਦੋ ਵੱਖ-ਵੱਖ ਪਿੰਡਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀ ਸਹਿਜਵੀਰ ਸਿੰਘ ਨੂੰ ਭਾਰੀ ਪੁਲਸ ਸੁਰੱਖਿਆ ਹੇਠ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਦੋਸ਼ੀ ਨੂੰ 3 ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ। ਹਾਲਾਂਕਿ ਪੁਲਸ ਵਲੋਂ 7 ਦਿਨ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਸੀ ਪਰ ਅਦਾਲਤ ਨੇ 3 ਦਿਨ ਦੇ ਰਿਮਾਂਡ ਨੂੰ ਹੀ ਮਨਜ਼ੂਰੀ ਦਿੱਤੀ।

ਇਸ ਦੌਰਾਨ ਅਦਾਲਤ 'ਚ ਮੌਜੂਦ ਵਕੀਲਾਂ ਨੇ ਦੋਸ਼ੀ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਉਸਨੂੰ ਫਾਂਸੀ ਦੇਣ ਦੀ ਮੰਗ ਕੀਤੀ। ਦੋਸ਼ੀ ਦੇ ਪੇਸ਼ ਕੀਤੇ ਗਏ ਚਲਾਨ 'ਤੇ ਸਵਾਲ ਖੜ੍ਹੇ ਕਰਦਿਆਂ ਵਕੀਲ ਭਾਈਚਾਰੇ ਨੇ ਪੁਲਸ ਦੀ ਕਾਰਗੁਜ਼ਾਰੀ 'ਤੇ ਵੀ ਸਵਾਲ ਖੜ੍ਹੇ ਕੀਤੇ। ਦੱਸ ਦੇਈਏ ਕਿ ਸੋਮਵਾਰ ਨੂੰ ਇਕ ਨੌਜਵਾਨ ਨੇ ਪਿੰਡ ਤਰਖਾਣ ਮਾਜਰਾ ਤੇ ਜੱਲਾ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਸੀ, ਜਿਸ ਦਾ ਕੇਸ ਲੜਨ ਤੋਂ ਵਕੀਲ ਭਾਈਚਾਰੇ ਵਲੋਂ ਸਾਫ ਤੌਰ 'ਤੇ ਇਨਕਾਰ ਕੀਤਾ ਗਿਆ ਹੈ। 


author

Babita

Content Editor

Related News