ਮਾਨਸਾ ’ਚ ਬੇਅਦਬੀ, ਗੁਰੂਘਰ ’ਚ ਖ਼ਿਲਾਰੇ ਗੁਟਕਾ ਸਾਹਿਬ ਦੇ ਅੰਗ

Saturday, Oct 30, 2021 - 12:46 PM (IST)

ਮਾਨਸਾ ’ਚ ਬੇਅਦਬੀ, ਗੁਰੂਘਰ ’ਚ ਖ਼ਿਲਾਰੇ ਗੁਟਕਾ ਸਾਹਿਬ ਦੇ ਅੰਗ

ਮਾਨਸਾ (ਅਮਰਜੀਤ ਚਾਹਲ): ਮਾਨਸਾ ਜ਼ਿਲ੍ਹੇ ਦੇ ਪਿੰਡ ਅਲੀਸ਼ੇਰ ਕਲਾਂ ’ਚ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ ’ਚ ਇਕ ਜਨਾਨੀ ਵਲੋਂ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕਰਨਾ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਦੋਸ਼ੀ ਜਨਾਨੀ ਪਿੰਡ ਦੀ ਹੀ ਦੱਸੀ ਜਾ ਰਹੀ ਹੈ। ਪੁਲਸ ਨੇ ਦੋਸ਼ੀ ਜਨਾਨੀ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ :ਅਜਨਾਲਾ ਤੋਂ ਵੱਡੀ ਖ਼ਬਰ: 20 ਸਾਲਾ ਨੌਜਵਾਨ ਦਾ ਭੇਤਭਰੀ ਹਾਲਤ ’ਚ ਕਤਲ

ਘਟਨਾ ਦੀ ਜਾਣਕਾਰੀ ਦਿੰਦੇ ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੀ ਹੀ ਇਕ ਜਨਾਨੀ ਗੁਰਦੁਆਰੇ ’ਚ ਮੱਥਾ ਟੇਕਣ ਆਈ ਸੀ, ਜਿਸ ਨੇ ਇਕ ਬੱਚੇ ਤੋਂ ਗੁਟਕਾ ਸਾਹਿਬ ਖੋਹ ਕੇ ਉਸ ਨੂੰ ਪਾੜ ਦਿੱਤਾ ਅਤੇ ਗੁਟਕਾ ਸਾਹਿਬ ਦੇ ਅੰਗਾਂ ਨੂੰ ਖ਼ਿਲਾਰ ਦਿੱਤਾ। ਪਿੰਡ ਵਾਸੀਆਂ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋਸ਼ੀਆਂ ਦੇ ਖ਼ਿਲਾਫ਼ ਉੱਚਿਤ ਕਾਰਵਾਈ ਦੀ ਮੰਗ ਕੀਤੀ ਹੈ। 

ਇਹ ਵੀ ਪੜ੍ਹੋ ਪਰਮਿੰਦਰ ਢੀਂਡਸਾ ਦੀ ਕੈਪਟਨ ਨੂੰ ਸਲਾਹ, 'ਅਮਰਿੰਦਰ ਸਿੰਘ ਨੂੰ ਸਿਆਸਤ ਤੋਂ ਪਿੱਛੇ ਹੋ ਜਾਣਾ ਚਾਹੀਦੈ'

ਦੂਜੇ ਪਾਸੇ ਮਾਨਸਾ ਪੁਲਸ ਨੇ ਦੋਸ਼ੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ.ਐੱਸ.ਪੀ.ਸੰਜੀਵ ਗੋਇਲ ਨੇ ਦੱਸਿਆ ਕਿ ਦੋਸ਼ੀ ਜਨਾਨੀ ਗੁਰਮੇਲ ਕੌਰ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਬੱਸ ਨਾਲ ਸਕੂਟਰੀ ਦੀ ਟੱਕਰ 'ਚ 20 ਸਾਲਾ ਕੁੜੀ ਦੀ ਮੌਤ, 3 ਦਿਨਾਂ ਬਾਅਦ ਜਾਣਾ ਸੀ ਕੈਨੇਡਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Shyna

Content Editor

Related News