ਫਿਲੌਰ ਦੇ ਗੁਰੂਘਰ 'ਚ ਬੇਅਦਬੀ ਦੀ ਘਟਨਾ, ਗੋਲਕ ਨੂੰ ਤੋੜਨ ਦੀ ਕੀਤੀ ਗਈ ਕੋਸ਼ਿਸ਼

12/05/2022 11:40:10 AM

ਫਿਲੌਰ- ਫਿਲੌਰ ਵਿਖੇ ਗੁਰੂਘਰ ਵਿਚ ਬੇਅਦਬੀ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ 2 ਮੁਲਜ਼ਮਾਂ ਵੱਲੋਂ ਪਿੰਡ ਮਨਸੂਰਪੁਰ ਸਥਿਤ ਸ੍ਰੀ ਗੁਰੂਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਗਿਆ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ 'ਚ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ। ਮੁਲਜ਼ਮਾਂ ਵੱਲੋਂ ਗੋਲਕ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਦੌਰਾਨ ਜਦੋਂ ਗ੍ਰੰਥੀ ਸਾਹਿਬ ਉਥੇ ਪਹੁੰਚੇ ਤਾਂ ਦੋਸ਼ੀ ਵੱਲੋਂ ਹੰਗਾਮਾ ਸ਼ੁਰੂ ਕਰ ਦਿੱਤਾ ਗਿਆ।

PunjabKesari

ਜਾਣਕਾਰੀ ਅਨੁਸਾਰ ਦੋਸ਼ੀ ਵੱਲੋਂ ਗੁਰਦੁਆਰਾ ਸਾਹਿਬ ਵਿੱਚ ਕਾਫ਼ੀ ਹੰਗਾਮਾ ਕੀਤਾ ਗਿਆ ਅਤੇ ਉੱਥੇ ਪਿਆ ਕਾਫ਼ੀ ਸਾਮਾਨ ਵੀ ਤੋੜ ਦਿੱਤਾ ਗਿਆ। ਫਿਲਹਾਲ ਮੌਕੇ 'ਤੇ ਮੌਜੂਦ ਲੋਕਾਂ ਨੇ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਗਿਆ ਜਦਕਿ ਦੂਜਾ ਫਰਾਰ ਹੋਣ ਵਿਚ ਕਾਮਯਾਬ ਰਿਹਾ। ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਫਿਲੌਰ ਤਹਿਸੀਲ ਦੇ ਉੱਚ ਪੁਲਸ ਅਧਿਕਾਰੀ ਅਤੇ ਭਾਰੀ ਪੁਲਸ ਫੋਰਸ ਮੌਕੇ ’ਤੇ ਪਹੁੰਚ ਗਈ ਹੈ।

ਇਹ ਵੀ ਪੜ੍ਹੋ :  ਅਮਰੀਕਾ ਭੇਜਣ ਲਈ ਪਹਿਲਾਂ ਮੰਗੇ 10 ਲੱਖ, ਵੀਜ਼ਾ ਲੱਗਣ ’ਤੇ ਏਜੰਟ ਵੱਲੋਂ ਕੀਤੀ ਗਈ ਮੰਗ ਨੇ ਉਡਾਏ ਪਰਿਵਾਰ ਦੇ ਹੋਸ਼

PunjabKesari

ਇਹ ਵੀ ਪੜ੍ਹੋ :  ਜਲੰਧਰ: ਰਾਕੇਸ਼ ਰਾਠੌਰ ਸਾਬਿਤ ਹੋਏ ਲੰਬੀ ਪਾਰੀ ਦੇ ਖਿਡਾਰੀ, ਤੀਜੀ ਵਾਰ ਮਿਲੀ ਸੂਬਾ ਉੱਪ ਪ੍ਰਧਾਨ ਦੀ ਜ਼ਿੰਮੇਵਾਰੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News