ਲਵਪ੍ਰੀਤ ਖ਼ੁਦਕੁਸ਼ੀ ਮਾਮਲੇ ’ਚ ਕੈਨੇਡਾ ਰਹਿੰਦੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ਼ ਮਾਮਲਾ ਦਰਜ
Wednesday, Jul 28, 2021 - 11:21 AM (IST)
ਬਰਨਾਲਾ (ਪੁਨੀਤ ਮਾਨ): ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੋਲਾ ਦੇ ਬਹੁਚਰਚਿਤ ਲਵਪ੍ਰੀਤ ਖ਼ੁਦਕੁਸ਼ੀ ਮਾਮਲੇ ’ਚ ਬਰਨਾਲਾ ਪੁਲਸ ਵਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਸ ਵਲੋਂ ਮ੍ਰਿਤਕ ਨੌਜਵਾਨ ਲਵਪ੍ਰੀਤ ਦੀ ਕੈਨੇਡਾ ਰਹਿ ਰਹੀ ਪਤਨੀ ਬੇਅੰਤ ਕੌਰ ਦੇ ਖ਼ਿਲਾਫ਼ ਥਾਣਾ ਧਨੋਲਾ ’ਚ ਐੱਫ.ਆਈ.ਆਰ. ਨੰਬਰ 97 ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਵਲੋਂ ਇਹ ਮਾਮਲਾ ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪਿਤਾ ਬਲਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੀਤਾ ਹੈ, ਉੱਥੇ ਪੁਲਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਨੌਜਵਾਨ ਲਵਪ੍ਰੀਤ ਦੇ ਪੋਸਟਮਾਰਟ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ ਅਤੇ ਪੁਲਸ ਵਲੋਂ ਮ੍ਰਿਤਕ ਦਾ ਵਿਸਰਾ ਜਾਂਚ ਲਈ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ : ਰੇਲਵੇ ਲਾਈਨਾਂ ਤੋਂ ਨਵਜੰਮੀ ਬੱਚੀ ਦੀ ਲਾਸ਼ ਮਿਲਣ ਦੇ ਮਾਮਲੇ ’ਚ ਨਵਾਂ ਮੋੜ, ਪਿਤਾ ਨੇ ਦਿੱਤਾ ਇਹ ਬਿਆਨ
ਦੱਸਣਯੋਗ ਹੈ ਕਿ ਪਿਛਲੇ ਦਿਨੀਂ ਲਵਪ੍ਰੀਤ ਦੀ ਮੌਤ ਦੇ ਮਾਮਲੇ ’ਚ ਉਸ ਦੀ ਪਤਨੀ ਬੇਅੰਤ ਕੌਰ ਅਤੇ ਉਸ ਦੇ ਪਰਿਵਾਰ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਲਵਪ੍ਰੀਤ ਦੇ ਪਰਿਵਾਰ ਅਤੇ ਉਸ ਦੇ ਪਿੰਡ ਵਾਸੀਆਂ ਨੇ ਵੱਡਾ ਇਕੱਠ ਰੱਖਿਆ ਸੀ। ਇਸ ਇਕੱਠ ’ਚ ਪਿੰਡ ਦੀਆਂ ਭਿੰਨ-ਭਿੰਨ ਸੰਸਥਾਵਾਂ ਅਤੇ ਜਥੇਬੰਦੀਆਂ ਦੇ ਨੁਮਾਇੰਦੇ ਸ਼ਾਮਲ ਹੋਏ। ਸਾਰਿਆਂ ਨੇ ਲਵਪ੍ਰੀਤ ਨੂੰ ਇਨਸਾਫ਼ ਦਿਵਾਉਣ ਲਈ ਹਰ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਸੀ ਅਤੇ ਪੁਲਸ ਵਲੋਂ ਕੋਈ ਕਾਰਵਾਈ ਨਾ ਹੋਣ ’ਤੇ ਸੰਘਰਸ਼ ਕਰਨ ਦਾ ਐਲਾਨ ਕੀਤਾ ਸੀ।
ਇਹ ਵੀ ਪੜ੍ਹੋ : ਭਿਆਨਕ ਹਾਦਸੇ ’ਚ ਮਾਂ-ਧੀ ਦੀ ਗਈ ਸੀ ਜਾਨ, ਇਕਲੌਤੇ ਪਰਿਵਾਰਕ ਮੈਂਬਰ ਦੇ ਵਿਦੇਸ਼ੋਂ ਪਰਤਣ 'ਤੇ ਹੋਵੇਗਾ ਸਸਕਾਰ