ਬੇਅੰਤ ਕੌਰ ਦੇ ਘਰ ਪੁੱਜੇ ਨਕਲੀ ਇਮੀਗ੍ਰੇਸ਼ਨ ਅਫ਼ਸਰ, ਕਿਹਾ ਦਿਓ ਪੈਸੇ ਨਹੀਂ ਤਾਂ ਕਰ ਦਿਆਂਗੇ ਡਿਪੋਰਟ (ਵੀਡੀਓ)
Thursday, Jul 15, 2021 - 11:50 PM (IST)
ਬਰਨਾਲਾ (ਪੁਨੀਤ ਮਾਨ): ਲਵਪ੍ਰੀਤ ਸੁਸਾਇਡ ਕੇਸ ’ਚ ਹਰ ਰੋਜ਼ ਨਵਾਂ ਖ਼ੁਲਾਸਾ ਹੋ ਰਿਹਾ ਹੈ, ਜਿੱਥੇ ਬੇਅੰਤ ਕੌਰ ਦੇ ਪਰਿਵਾਰ ਵਲੋਂ ਲਵਪ੍ਰੀਤ ਦੇ ਪਰਿਵਾਰ ’ਤੇ ਇਲਜ਼ਾਮ ਲਗਾਏ ਜਾ ਰਹੇ ਹਨ, ਉੱਥੇ ਹੀ ਉਨ੍ਹਾਂ ਦਾ ਜਵਾਬ ਲਵਪ੍ਰੀਤ ਦੇ ਪਰਿਵਾਰ ਵਲੋਂ ਵੀ ਦਿੱਤਾ ਜਾ ਰਿਹਾ ਹੈ। ਇਸੇ ਦਰਮਿਆਨ ਅਜਿਹੀਆਂ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ ਕਿ ਬੇਅੰਤ ਕੌਰ ਨੂੰ ਡਿਪੋਰਟ ਕਰਾਉਣ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਮੰਗ ਦਾ ਫਾਇਦਾ ਚੁੱਕਦਿਆਂ 2 ਵਿਅਕਤੀਆਂ ਨੇ ਬੇਅੰਤ ਕੌਰ ਦੇ ਘਰ ਨਕਲੀ ਇਮੀਗ੍ਰੇਸ਼ਨ ਅਫ਼ਸਰ ਬਣ ਕੇ 2 ਲੱਖ ਰੁਪਏ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਤਪਾ ਮੰਡੀ ਦਾ ਫ਼ੌਜੀ ਨੌਜਵਾਨ ਅਰੁਣਾਚਲ ਪ੍ਰਦੇਸ਼ ’ਚ ਸੜਕ ਹਾਦਸੇ ’ਚ ਹੋਇਆ ਸ਼ਹੀਦ
ਜਾਣਕਾਰੀ ਮੁਤਾਬਕ ਨੌਜਵਾਨ ਦਾ ਨਾਂ ਨਵਦੀਪ ਸਿੰਘ ਜ਼ਿਲ੍ਹਾ ਜਲੰਧਰ, ਪਿੰਡ ਭੋਗਪੁਰ ਦਾ ਰਹਿਣ ਵਾਲਾ ਹੈ ਤੇ ਉਹ ਗੱਡੀ ਕਿਰਾਏ ’ਤੇ ਲੈ ਕੇ ਆਇਆ ਸੀ। ਦੋਵੇਂ ਨੌਜਵਾਨ ਬੀਤੀ ਰਾਤ ਬੇਅੰਤ ਕੌਰ ਦੇ ਘਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਖੁੱਡੀਕਲਾਂ ਪਹੁੰਚ ਗਏ, ਜਿੱਥੇ ਉਨ੍ਹਾਂ ਨੇ ਬੇਅੰਤ ਕੌਰ ਦੇ ਪਰਿਵਾਰਕ ਮੈਂਬਰਾਂ ਨੂੰ ਇਹ ਧਮਕੀ ਦਿੱਤੀ ਕਿ ਜੇ ਤੁਸੀਂ ਸਾਨੂੰ 2 ਲੱਖ ਰੁਪਏ ਨਹੀਂ ਦਿੱਤੇ ਤਾਂ ਅਸੀਂ ਤੁਹਾਡੀ ਕੁੜੀ ਨੂੰ ਕੈਨੇਡਾ ਤੋਂ ਡਿਪੋਰਟ ਕਰਵਾ ਦਿਆਂਗੇ। ਇਹ ਗੱਲ ਸੁਣਦਿਆਂ ਹੀ ਬੇਅੰਤ ਕੌਰ ਦੇ ਪਿਤਾ ਨੇ ਆਪਣੇ ਵਕੀਲ ਨਾਲ ਗੱਲਬਾਤ ਕੀਤੀ, ਜਿਸ ਤੋਂ ਉਨ੍ਹਾਂ ਨੂੰ ਸ਼ੱਕ ਹੋਇਆ ਕਿ ਇਹ ਦੋਵੇਂ ਨੌਜਵਾਨ ਠੱਗ ਹੋ ਸਕਦੇ ਹਨ। ਉਨ੍ਹਾਂ ਨੇ ਤੁਰੰਤ ਪੰਚਾਇਤ ਅਤੇ ਪੁਲਸ ਨੂੰ ਸੂਚਨਾ ਦਿੱਤੀ। ਸੂਚਨਾ ਮਿਲਦਿਆਂ ਹੀ ਪੁਲਸ ਮੌਕੇ ’ਤੇ ਪਹੁੰਚ ਗਈ ਅਤੇ ਗ੍ਰਿਫ਼ਤਾਰ ਕਰਕੇ ਲੈ ਗਈ। ਉਸ ‘ਤੇ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਹੁਣ ਪੁਲਸ ਵਲੋਂ ਕੋਰਟ ’ਚ ਦੋਵਾਂ ਦੇ ਰਿਮਾਂਡ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਪੁੱਛਗਿਛ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ: ਬਦਕਿਸਮਤ ਮਾਂ! ਜੰਜ਼ੀਰਾਂ ਨਾਲ ਬੰਨ੍ਹਣਾ ਪਿਆ ਪੁੱਤਰ, ਬੱਚੇ ਨੂੰ ਨਾਲ ਲੈ ਕੇ ਨੂੰਹ ਵੀ ਤੁਰ ਗਈ ਪੇਕੇ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।