ਬੇਅੰਤ ਸਿੰਘ ਦਾ ਪਰਿਵਾਰ ਉਸ ਦੇ ਕਾਤਲਾਂ ਨੂੰ ਮੁਆਫ ਕਰ ਕੇ ਦੇਸ਼-ਵਿਦੇਸ਼ ਵਿਚ ਬਿਨਾਂ ਸੁਰੱਖਿਆ ਤੋਂ ਘੁੰਮ

03/14/2018 7:35:39 AM

ਫਤਿਹਗੜ੍ਹ ਸਾਹਿਬ (ਜਗਦੇਵ) - ਆਲ ਇੰਡੀਆ ਸਿੱਖ ਸਟੂਡੈਂਟ ਫੈੱਡਰੇਸ਼ਨ ਦੇ ਪ੍ਰਧਾਨ ਭਾਈ ਮਨਜੀਤ ਸਿੰਘ ਭੋਮਾ ਵਰਕਿੰਗ ਕਮੇਟੀ ਮੈਂਬਰ ਸ਼੍ਰੋਮਣੀ ਅਕਾਲੀ ਦਲ, ਫੈੱਡਰੇਸ਼ਨ ਦੇ ਮੁੱਖ ਸਲਾਹਕਾਰ  ਸਰਬਜੀਤ ਸਿੰਘ ਜੰਮੂ, ਸਲਾਹਕਾਰ ਸਤਨਾਮ ਸਿੰਘ ਕੰਡਾ, ਸਕੱਤਰ ਐਡਵੋਕਟ ਅਮਰਜੀਤ ਸਿੰਘ ਪਠਾਨਕੋਟ, ਸੀਨੀਅਰ ਮੀਤ ਪ੍ਰਧਾਨ ਹਰਵਿੰਦਰ ਸਿੰਘ ਬੱਬਲ, ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ, ਜਸਪਿੰਦਰ ਸਿੰਘ ਮਲੋਟ, ਜਨਰਲ ਸਕੱਤਰ ਵਿਕਰਮ ਗੁਲਜ਼ਾਰ ਸਿੰਘ ਖੋਜਕੀਪੁਰ ਨੇ ਸਾਂਝੇ ਬਿਆਨ ਵਿਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਆਪਣੇ ਪਿਤਾ ਰਾਜੀਵ ਗਾਂਧੀ ਦੇ ਕਾਤਲਾਂ ਨੂੰ ਮੁਆਫ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਸ. ਬੇਅੰਤ ਸਿੰਘ ਦੇ ਪਰਿਵਾਰ ਨੂੰ ਰਾਹੁਲ ਗਾਂਧੀ ਦੇ ਨਕਸ਼ੇ ਕਦਮ 'ਤੇ ਚੱਲ ਕੇ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਸਜ਼ਾਵਾਂ ਭੁਗਤ ਰਹੇ ਸਿੱਖ ਨੌਜਵਾਨਾਂ ਨੂੰ ਖੁੱਲ੍ਹੇ ਦਿਲ ਨਾਲ ਮੁਆਫ ਕਰਨ ਦਾ ਐਲਾਨ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਮੈਂਬਰ ਲਲਿਤ ਮਾਕਨ ਦੀ ਧੀ ਨੇ ਆਪਣੇ ਪਿਤਾ ਦੇ ਕਤਲ ਕੇਸ ਵਿਚ ਫੜੇ ਗਏ ਰਣਜੀਤ ਸਿੰਘ ਕੁਕੀ ਨੂੰ ਮੁਆਫ ਕਰ ਦਿੱਤਾ ਸੀ। ਜੋ ਅੱਜ ਅਮਨ-ਸ਼ਾਂਤੀ ਨਾਲ ਆਪਣੇ ਪਰਿਵਾਰ ਵਿਚ ਰਹਿ ਕੇ ਵਧੀਆ ਜੀਵਨ ਬਤੀਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਬੇਅੰਤ ਸਿੰਘ ਦੇ ਪਰਿਵਾਰ ਨੂੰ ਪੰਜਾਬ ਦੀ ਅਮਨ-ਸ਼ਾਂਤੀ ਲਈ ਵੱਡਾ ਦਿਲ ਕਰ ਕੇ ਇਸ ਕਤਲ ਕੇਸ ਵਿਚ ਫੜੇ ਸਿੱਖ ਨੌਜਵਾਨਾਂ ਨੂੰ ਮੁਆਫ ਕਰਨਾ ਚਾਹੀਦਾ ਹੈ। ਇਸ ਨਾਲ ਬੇਅੰਤ ਸਿੰਘ ਪਰਿਵਾਰ ਦੀ ਸੁਰੱਖਿਆ ਨੂੰ ਕੋਈ ਖਤਰਾ ਨਹੀਂਂ ਹੋਵੇਗਾ ਅਤੇ ਉਹ ਬਿਨਾਂ ਸੁਰੱਖਿਆ ਤੋਂ ਦੇਸ਼-ਵਿਦੇਸ਼ ਵਿਚ ਘੁੰਮ ਸਕਣਗੇ।


Related News