ਬੇਅੰਤ ਸਿੰਘ ਕਤਲਕਾਂਡ : ਜਗਤਾਰ ਸਿੰਘ ਤਾਰਾ ਨੂੰ ਤਾਅ ਉਮਰ ਕੈਦ ਦੀ ਸਜ਼ਾ

03/18/2018 11:23:32 AM

ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ਵਿਚ ਸ਼ਾਮਿਲ ਅੱਤਵਾਦੀ ਜਗਤਾਰ ਸਿੰਘ ਤਾਰਾ ਨੂੰ ਚੰਡੀਗੜ੍ਹ ਦੀ ਵਿਸ਼ੇਸ਼ ਅਦਾਲਤ ਨੇ ਦੋਸ਼ੀ ਕਾਰਰ ਦਿੰਦੇ ਹੋਏ ਤਾਅ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਸ਼ੁੱਕਰਵਾਰ ਨੂੰ ਜਗਤਾਰ ਤਾਰਾ ਨੂੰ ਇਸ ਕਤਲ ਕਾਂਡ ਵਿਚ ਦੋਸ਼ੀ ਮੰਨਦਿਆਂ ਸ਼ਨੀਵਾਰ ਨੂੰ ਸਜ਼ਾ ਸੁਨਾਉਣ ਦਾ ਐਲਾਨ ਕੀਤਾ ਸੀ।
ਦੱਸਣਯੋਗ ਹੈ ਕਿ ਤਾਰਾ ਨੇ ਆਪਣੇ ਬਿਆਨ ਵਿਚ ਇਸ ਕਤਲ ਕਾਂਡ ਦਾ ਜੁਰਮ ਕਬੂਲਦਿਆਂ ਕਿਹਾ ਸੀ ਕਿ ਉਸ ਨੂੰ ਆਪਣੇ ਕੀਤੇ 'ਤੇ ਕੋਈ ਪਛਤਾਵਾ ਨਹੀਂ ਹੈ। ਜਿਸ ਦੇ ਚੱਲਦੇ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਮੁੜ ਸੁਣਵਾਈ ਹੋਈ, ਜਿਸ ਵਿਚ ਤਾਰਾ ਨੂੰ ਦੋਸ਼ੀ ਕਰਾਰ ਦਿੱਤਾ ਗਿਆ ਸੀ।
ਵਰਣਨਯੋਗ ਹੈ ਕਿ ਪੰਜਾਬ ਸਿਵਲ ਸਕੱਤਰੇਤ ਦੇ ਬਾਹਰ 31 ਅਗਸਤ 1995 ਨੂੰ ਅੱਤਵਾਦੀਆਂ ਨੇ ਇਕ ਮਨੁੱਖੀ ਬੰਬ ਧਮਾਕਾ ਕਰ ਕੇ  ਬੇਅੰਤ ਸਿੰਘ ਦੀ ਹੱਤਿਆ ਕਰ ਦਿੱਤੀ ਸੀ। ਇਸ ਘਟਨਾ ਵਿਚ 17 ਵਿਅਕਤੀ ਮਾਰੇ ਗਏ ਹਨ, ਜਿਨ੍ਹਾਂ ਵਿਚ ਪੰਜਾਬ ਪੁਲਸ ਦਾ ਕਾਂਸਟੇਬਲ ਦਿਲਾਵਰ ਸਿੰਘ ਵੀ ਸ਼ਾਮਲ ਸੀ, ਜੋ ਮਨੁੱਖੀ ਬੰਬ ਬਣਿਆ ਸੀ।


Related News