ਕਿਸਾਨਾਂ ਮਜ਼ਦੂਰਾਂ ਸੰਘਰਸ਼ ਕਮੇਟੀ ਨੇ ਬਿਆਸ ਰੇਲਵੇ ਸਟੇਸ਼ਨ ''ਤੇ ਰੇਲਾਂ ਰੋਕੀਆਂ

Thursday, Feb 18, 2021 - 06:04 PM (IST)

ਕਿਸਾਨਾਂ ਮਜ਼ਦੂਰਾਂ ਸੰਘਰਸ਼ ਕਮੇਟੀ ਨੇ ਬਿਆਸ ਰੇਲਵੇ ਸਟੇਸ਼ਨ ''ਤੇ ਰੇਲਾਂ ਰੋਕੀਆਂ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ’ਚ ਦੇਸ਼ ਪੱਧਰੀ ਰੇਲ ਰੋਕੋ ਦੇ ਸੱਦੇ `ਤੇ ਬਿਆਸ ਰੇਲਵੇ ਸਟੇਸ਼ਨ `ਤੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਵੱਲੋਂ ਰੇਲ ਪਟੜੀਆਂ `ਤੇ ਬੈਠ ਕੇ ਰੇਲ ਆਵਾਜਾਈ ਨੂੰ ਪ੍ਰਭਾਵਿਤ ਕੀਤਾ। ਧਰਨਾਕਾਰੀਆਂ ਵੱਲੋਂ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ, ਉਥੇ ਨਾਲ ਹੀ ਕੇਂਦਰ ਅਤੇ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਕਾਲੇ ਖ਼ੇਤੀ ਕਾਨੂੰਨ, ਬਿਜਲੀ ਸੋਧ ਬਿੱਲ 2020, ਪਰਾਲੀ ਸਾੜਨ ਦਾ ਬਿੱਲ ਰੱਦ ਕਰਵਾਉਣ ਅਤੇ ਕਿਸਾਨਾਂ ਦੀਆਂ ਫਸਲਾਂ ਦੀ ਖਰੀਦ ਆਦਿ ਕਾਨੂੰਨ ਰੱਦ ਕਰਨ ਦੀ ਮੰਗ ਕਰਦਿਆਂ ਦਿੱਲੀ ਪੁਲਸ ਵੱਲੋਂ ਗ੍ਰਿਫਤਾਰ ਕੀਤੇ ਗਏ ਪੰਜਾਬੀ ਨੌਜਵਾਨਾਂ ਨੂੰ ਤਰੁੰਤ ਰਿਹਾਅ ਕਰਨ ਅਤੇ ਉਨ੍ਹਾਂ ਵਿਰੁੱਧ ਦਰਜ ਮਾਮਲੇ ਵੀ ਤਰੁੰਤ ਰੱਦ ਕਰਵਾਉਣ ਦੀ ਮੰਗ ਕੀਤੀ ਗਈ। ਅਜੀਤ ਸਿੰਘ ਠੱਠੀਆ ਪ੍ਰਧਾਨ ਦੀ ਅਗਵਾਈ ਹੇਠ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਜਿੰਨ੍ਹਾਂ `ਚ ਸੂਬਾ ਸਿੰਘ, ਅਵਤਾਰ ਸਿੰਘ, ਗਰੀਬ ਸਿੰਘ, ਰਘਬੀਰ ਬਿੱਲਾ, ਲੱਖਾ ਸਿੰਘ, ਕਸ਼ਮੀਰ ਸਿੰਘ, ਗੁਰਪ੍ਰੀਤ ਸਿੰਘ, ਕਾਲਾ, ਕਸ਼ਮੀਰ ਸਿੰਘ, ਲਖਵਿੰਦਰ ਸਿੰਘ, ਬਿਕਰਮਜੀਤ ਸਿੰਘ ਅਤੇ ਕਵਲਜੀਤ ਸਿੰਘ ਆਦਿ ਉਚੇਚੇ ਤੌਰ `ਤੇ ਸ਼ਾਮਲ ਹੋਏ।

ਇਹ ਵੀ ਪੜ੍ਹੋ :  ਭੋਗਪੁਰ ਰੇਲਵੇ  ਸ਼ਟੇਸ਼ਨ ’ਤੇ ਕਿਸਾਨਾਂ ਵਲੋਂ ਰੇਲਾਂ ਦਾ ਚੱਕਾ ਜਾਮ 

PunjabKesari

ਦੱਸਣਯੋਗ ਹੈ ਕਿ ਕੇਂਦਰ ਦੇ ਕਾਲੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਅੰਦੋਲਨ ਕਰ ਰਹੇ ਕਿਸਾਨ ਸੰਗਠਨ ਅੱਜ ਪੰਜਾਬ ਸਮੇਤ ਪੂਰੇ ਦੇਸ਼ 'ਚ 'ਰੇਲ ਰੋਕੋ' ਮੁਹਿੰਮ ਚਲਾਉਣਗੇ। ਦੇਸ਼ 'ਚ ਦੁਪਹਿਰ 12 ਵਜੇ ਤੋਂ ਲੈ ਕੇ 4 ਵਜੇ ਤੱਕ ਟਰੇਨਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਇਸ ਮੁਹਿੰਮ ਦੇ ਤਹਿਤ ਰੇਲਵੇ ਨੇ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਪੱਛਮੀ ਬੰਗਾਲ 'ਤੇ ਧਿਆਨ ਕੇਂਦਰਿਤ ਕੀਤਾ ਹੈ। ਇਸ ਨੂੰ ਮੁੱਖ ਰੱਖਦਿਆਂ ਪੂਰੇ ਦੇਸ਼ 'ਚ ਰੇਲਵੇ ਸੁਰੱਖਿਆ ਵਿਸ਼ੇਸ਼ ਬਲ ਦੀਆਂ 20 ਵਧੇਰੇ ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ। ਸੰਯੁਕਤ ਕਿਸਾਨ ਮੋਰਚਾ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਪਿਛਲੇ ਹਫ਼ਤੇ ਰੇਲਾਂ ਰੋਕਣ ਦਾ ਐਲਾਨ ਕੀਤਾ ਸੀ। ਕਿਸਾਨ ਆਗੂ ਰਾਜਿੰਦਰ ਸਿੰਘ ਬੈਨੀਪਾਲ ਨੇ ਕਿਹਾ ਕਿ ਕੇਂਦਰ ਸਰਕਾਰ ਅੰਦੋਲਨ ਨੂੰ ਲੰਬਾ ਖਿੱਚ ਕੇ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣਾ ਚਾਹੁੰਦੀ ਹੈ ਪਰ ਕਿਸਾਨ ਸਰਕਾਰ ਤੋਂ ਆਪਣੀਆਂ ਮੰਗਾਂ ਮਨਵਾ ਕੇ ਹੀ ਦਮ ਲੈਣਗੇ ਅਤੇ ਕਾਨੂੰਨਾਂ ਦੀ ਵਾਪਸੀ ਤੱਕ ਅੰਦੋਲਨ ਕਰਨਗੇ।

ਇਹ ਵੀ ਪੜ੍ਹੋ : ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ 6 ਵਾਰਡਾਂ ’ਚ ਭਾਜਪਾ ਉਮੀਦਵਾਰ ਨੋਟਾ ਤੋਂ ਵੀ ਪਿੱਛੇ 

ਨੋਟ — ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ 


author

Anuradha

Content Editor

Related News