ਦੁਖ਼ਦ ਖ਼ਬਰ: ਬਿਆਸ ਦਰਿਆ ’ਚ ਨਹਾਉਣ ਗਏ ਦੋ ਨੌਜਵਾਨ ਪਾਣੀ ’ਚ ਡੁੱਬੇ, ਹੋਈ ਮੌਤ
Saturday, May 14, 2022 - 10:37 AM (IST)
ਚੋਹਲਾ ਸਾਹਿਬ (ਮਨਜੀਤ) - ਪਿੰਡ ਘੜਕਾ ਨਜ਼ਦੀਕ ਵਹਿੰਦੇ ਦਰਿਆ ਬਿਆਸ ’ਚ ਨਹਾਉਣ ਗਏ ਦੋ ਨੌਜਵਾਨਾਂ ਦੀ ਪਾਣੀ ’ਚ ਡੁੱਬਣ ਕਾਰਨ ਮੌਤ ਹੋਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਹਰਮਨਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਸਾਜਨ ਸਿੰਘ ਪੁੱਤਰ ਬਿੱਟੂ ਵਾਸੀ ਧਗਾਣਾ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ: ਪੱਟੀ ’ਚ ਰੂਹ ਕੰਬਾਊ ਵਾਰਦਾਤ, ਪੇਕੇ ਰਹਿ ਰਹੀ ਪਤਨੀ ਦਾ ਕਤਲ ਕਰਨ ਮਗਰੋਂ ਪਤੀ ਨੇ ਕੀਤੀ ਖ਼ੁਦਕੁਸ਼ੀ
ਪ੍ਰਾਪਤ ਜਾਣਕਾਰੀ ਅਨੁਸਾਰ ਹਰਮਨਪ੍ਰੀਤ ਸਿੰਘ ਅਤੇ ਸਾਜਨ ਸਿੰਘ ਦੋਵੇਂ ਸੁਰਜੀਤ ਸਿੰਘ ਪੁੱਤਰ ਮੱਘਰ ਸਿੰਘ ਨਾਲ ਜੇ. ਸੀ. ਬੀ. ਮਸ਼ੀਨ ’ਤੇ ਲੇਬਰ ਦਾ ਕੰਮ ਕਰਦੇ ਸਨ। ਬੀਤੇ ਦਿਨ ਦੋਵੇਂ ਨੌਜਵਾਨ ਸਮਾਂ ਤਕਰੀਬਨ 6:30 ਵਜੇ ਦਰਿਆ ਬਿਆਸ ’ਚ ਨਹਾਉਣ ਲੱਗ ਪਏ ਅਤੇ ਅਚਾਨਕ ਪਾਣੀ ਦਾ ਵਹਾਅ ਤੇਜ਼ ਹੋ ਗਿਆ। ਵਹਾਅ ਤੇਜ਼ ਹੋਣ ਕਾਰਨ ਦੋਵੇਂ ਪਾਣੀ ’ਚ ਡੁੱਬ ਗਏ ਅਤੇ ਇਨ੍ਹਾਂ ਦੀ ਮੌਕੇ ’ਤੇ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ
ਘਟਨਾ ਦੀ ਸੂਚਨਾ ਮਿਲਣ ’ਚੇ ਪਹੁੰਚੀ ਪੁਲਸ ਥਾਣਾ ਚੋਹਲਾ ਸਾਹਿਬ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਨੇ ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ, ਜਿਸ ਦੇ ਆਧਾਰ ’ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ