ਬਿਆਸ ਦਰਿਆ ਨੇ ਧਾਰਿਆ ਭਿਆਨਕ ਰੂਪ, ਐੱਨ. ਡੀ. ਆਰ. ਐੱਫ. ਤੇ ਫੌਜ ਨੇ ਸੰਭਾਲਿਆ ਮੋਰਚਾ

Wednesday, Aug 16, 2023 - 06:20 PM (IST)

ਬਿਆਸ ਦਰਿਆ ਨੇ ਧਾਰਿਆ ਭਿਆਨਕ ਰੂਪ, ਐੱਨ. ਡੀ. ਆਰ. ਐੱਫ. ਤੇ ਫੌਜ ਨੇ ਸੰਭਾਲਿਆ ਮੋਰਚਾ

ਗੁਰਦਾਸਪੁਰ (ਹਰਮਨ, ਵਿਨੋਦ) : ਬੀਤੇ ਦਿਨੀਂ ਹਿਮਾਚਲ ਪ੍ਰਦੇਸ਼ ਵਿਚ ਹੋਈ ਭਾਰੀ ਬਾਰਿਸ਼ ਕਾਰਨ ਪੌਂਗ ਡੈਮ ’ਚੋਂ ਕੱਲ 1.40 ਲੱਖ ਕਿਊਸਿਕ ਪਾਣੀ ਛੱਡਣ ਤੋਂ ਬਾਅਦ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿਚ ਪਾੜ ਪੈ ਗਿਆ ਹੈ, ਜਿਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ। ਹਾਲਾਤ ਨੂੰ ਦੇਖਦੇ ਹੋਏ ਐੱਨ. ਡੀ. ਆਰ. ਐੱਫ ਦੀਆਂ ਟੀਮਾਂ ਵੀ ਰਾਹਤ ਕਾਰਜ ਲਈ ਪਹੁੰਚ ਚੁੱਕੀਆਂ ਹਨ ਜਿਨ੍ਹਾਂ ਵੱਲੋਂ ਬੁੱਧਵਾਰ ਸਵੇਰ ਤੋਂ ਹੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਭਾਰਤੀ ਫੌਜ ਅਤੇ ਬੀ. ਐੱਸ. ਐੱਫ. ਦੀਆਂ ਟੀਮਾਂ ਵੀ ਬਚਾਅ ਕਾਰਜਾਂ ਵਿਚ ਲੱਗੀਆਂ ਹੋਈਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਚਾਅ ਕਾਰਜਾਂ ਵਿਚ ਲੱਗੀਆਂ ਟੀਮਾਂ ਦਾ ਸਹਿਯੋਗ ਕਰਨ।

ਇਹ ਵੀ ਪੜ੍ਹੋ : ਬਿਆਸ ਦਰਿਆ ਦੇ ਧੁੱਸੀ ਬੰਨ੍ਹ ’ਚ ਪਿਆ ਪਾੜ, ਡੀ. ਸੀ. ਵਲੋਂ ਲੋਕਾਂ ਸੁਰੱਖਿਅਤ ਥਾਵਾਂ ’ਤੇ ਜਾਣ ਦੀ ਅਪੀਲ

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਜਗਤਪੁਰਾ ਟਾਂਡਾ, ਭੈਣੀ ਪਸਵਾਲ ਦੇ ਉੱਪਰ ਦੇ ਇਲਾਕਿਆਂ ਵਿਚ ਬਿਆਸ ਦਰਿਆ ਦੇ ਧੁੱਸੀ ਬੰਨ੍ਹ ਵਿੱਚ ਪਾੜ ਪੈਣ ਕਾਰਨ ਪਿੰਡ ਚੀਚੀਆਂ ਚੋਰੀਆਂ, ਪੱਖੋਵਾਲ, ਦਾਊਵਾਲ, ਖੈਹਿਰਾ, ਦਲੇਰਪੁਰ, ਪਦਾਨਾ, ਛੀਨਾ ਬੇਟ, ਨਡਾਲਾ, ਜਗਤਪੁਰ ਕਲਾਂ, ਕੋਹਲੀਆਂ ਤੇ ਖਰੀਆਨ ਪਿੰਡ ਹੜ੍ਹ ਦੀ ਮਾਰ ਹੇਠ ਆਏ ਹਨ। ਜ਼ਿਲ੍ਹਾ ਪ੍ਰਸ਼ਾਸਨ ਨੇ ਇਨ੍ਹਾਂ ਪਿੰਡਾਂ ਦੇ ਵਸਨੀਕਾਂ ਨੂੰ ਤੁਰੰਤ ਸੁਰੱਖਿਅਤ/ਉੱਚੇ ਸਥਾਨਾਂ ’ਤੇ ਜਾਣ ਲਈ ਕਿਹਾ ਹੈ।

ਇਹ ਵੀ ਪੜ੍ਹੋ : ਖ਼ਤਰੇ ਦੇ ਨਿਸ਼ਾਨ ਤੱਕ ਪਹੁੰਚੇ ਭਾਖੜਾ ’ਚੋਂ ਛੱਡੇ ਗਏ ਪਾਣੀ ਨੇ ਮੁੜ ਮਚਾਈ ਤਬਾਹੀ, ਪਿੰਡਾਂ ਦੇ ਪਿੰਡ ਡੁੱਬੇ

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੌਂਗ ਡੈਮ ਤੋਂ ਪਾਣੀ ਛੱਡਣ ਦੀ ਮਿਕਦਾਰ ਘਟਾਈ ਗਈ ਹੈ ਜਿਸ ਨਾਲ ਦਰਿਆ ਬਿਆਸ ਵਿਚ ਪਾਣੀ ਦਾ ਪੱਧਰ ਘੱਟ ਜਾਵੇਗਾ। ਉਨ੍ਹਾਂ ਕਿਹਾ ਕਿ ਲੋੜ ਪੈਣ `ਤੇ ਹੈਲਪ ਲਾਈਨ ਨੰਬਰ 1800-180-1852 ਜਾਂ 112 ਨੰਬਰ `ਤੇ ਕਾਲ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਤੁਰੰਤ ਸਹਾਇਤਾ ਪਹੁੰਚਾਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ’ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਨੇ ਫਿਰ ਜਾਰੀ ਕੀਤਾ ਅਲਰਟ, ਇਸ ਤਾਰੀਖ਼ ਦੀ ਕੀਤੀ ਭਵਿੱਖਬਾਣੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News