ਅਣਪਛਾਤੇ ਵਿਅਕਤੀਆਂ ਨੇ ਘੇਰ ਕੇ ਲੜਕੇ ਦੀ ਕੀਤੀ ਕੁੱਟਮਾਰ
Sunday, Dec 03, 2017 - 12:47 PM (IST)
ਬਾਘਾਪੁਰਾਣਾ (ਮੁਨੀਸ਼) - ਬੀਤੀ 30 ਨਵੰਬਰ ਦੀ ਰਾਤ ਨੂੰ ਸਿਵਲ ਹਸਪਤਾਲ 'ਚ ਤਾਇਨਾਤ ਗੁਰਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਨਿਵਾਸੀ ਪਿੰਡ ਕਾਲੇਕੇ ਰੋਜ਼ਾਨਾ ਦੀ ਤਰ੍ਹਾਂ ਆਪਣੀ ਡਿਊਟੀ ਕਰ ਕੇ ਵਾਪਸ ਪਿੰਡ ਕਾਲੇਕੇ ਰਾਤ ਨੂੰ 8 ਵਜੇ ਜਾ ਰਿਹਾ ਸੀ ਕਿ ਜਦੋਂ ਉਹ ਸਿਵਲ ਹਸਪਤਾਲ ਤੋਂ ਕੁਝ ਦੂਰੀ 'ਤੇ ਸਥਿਤ ਤਹਿਸੀਲ ਕੰਪਲੈਕਸ ਕੋਲ ਪੁੱਜਾ ਤਾਂ ਇਕ ਅਣਪਛਾਤੀ ਕਾਰ 'ਚੋਂ 5 ਅਣਪਛਾਤੇ ਵਿਅਕਤੀ ਉਤਰੇ ਅਤੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਜਦੋਂ ਉਸ ਨੇ ਆਪਣਾ ਮੋਟਰਸਾਈਕਲ ਰੋਕਿਆ ਤਾਂ ਉਨ੍ਹਾਂ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ।
ਉਕਤ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਅਣਪਛਾਤੇ ਵਿਅਕਤੀ ਉਸ ਦੀ ਕੁੱਟਮਾਰ ਕਰ ਕੇ ਭੱਜ ਗਏ ਤਾਂ ਉਸ ਨੇ ਤੁਰੰਤ ਆਪਣੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰਨ ਦੇ ਨਾਲ ਸਿਵਲ ਹਸਪਤਾਲ ਦੇ ਮੁਲਾਜ਼ਮਾਂ ਨੂੰ ਵੀ ਸੂਚਿਤ ਕੀਤਾ, ਜਿਨ੍ਹਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਦਾਖਲ ਕਰਵਾਇਆ। ਉਸ ਨੇ ਦੱਸਿਆ ਕਿ ਉਸ ਵੱਲੋਂ ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
