ਫਲੈਟ ’ਚ ਦਾਖ਼ਲ ਹੋ ਕੇ ਪਤੀ-ਪਤਨੀ ਨਾਲ ਕੁੱਟਕਾਰ ਕਰਨ ਵਾਲੇ 2 ਲੋਕ ਗ੍ਰਿਫ਼ਤਾਰ
Wednesday, Dec 02, 2020 - 01:28 PM (IST)
 
            
            ਖਰੜ (ਸ਼ਸ਼ੀ) : ਸਿਟੀ ਪੁਲਸ ਨੇ ਇੱਥੋਂ ਦੇ ਦਰਪਣ ਸਿਟੀ ਵਿਖੇ ਰਹਿ ਰਹੇ ਇਕ ਪਰਿਵਾਰ ਦੇ ਪਤੀ-ਪਤਨੀ ਨਾਲ ਕੁੱਟਮਾਰ ਕਰਨ ਸਬੰਧੀ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪ੍ਰਿਅੰਕਾ ਸਲੋਰੀਆ ਨਾਂ ਦੀ ਇਕ ਜਨਾਨੀ ਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੇ ਗੁਆਂਢ 'ਚ ਰਹਿੰਦੇ ਆਰੀਅਨ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਨੇ ਉਨ੍ਹਾਂ ਦੇ ਘਰ ਦੇ ਦਰਵਾਜ਼ੇ ਦੀ ਕੁੰਡੀ ਧੱਕਾ ਮਾਰ ਕੇ ਤੋੜ ਦਿੱਤੀ ਅਤੇ ਘਰ ਦੇ ਅੰਦਰ ਦਾਖ਼ਲ ਹੋ ਗਏ। ਇਸ ਉਪਰੰਤ ਮੁਲਜ਼ਮਾਂ ਨੇ ਸ਼ਿਕਾਇਤਕਰਤਾ ਅਤੇ ਉਸ ਦੇ ਪਤੀ ਦੀ ਡੰਡਿਆਂ ਅਤੇ ਸੋਟੀਆਂ ਨਾਲ ਕੁੱਟਮਾਰ ਕੀਤੀ।
ਇਸੇ ਦੌਰਾਨ ਰੌਲਾ ਪੈ ਗਿਆ ਅਤੇ ਲੋਕਾਂ ਨੇ ਉਨ੍ਹਾਂ ਨੂੰ ਆ ਕੇ ਛੁਡਾਇਆ। ਇਸ ਉਪਰੰਤ ਪੰਜੇ ਦੋਸ਼ੀ ਉੱਥੋਂ ਆਪਣੇ ਹਥਿਆਰਾਂ ਸਮੇਤ ਲਲਕਾਰੇ ਮਾਰਦੇ ਹੋਏ ਉਥੋਂ ਭੱਜ ਗਏੇ। ਇਸ ਉਪਰੰਤ ਸ਼ਿਕਾਇਤਕਰਤਾ ਅਤੇ ਉਸ ਦੇ ਪਤੀ ਨੂੰ ਸਿਵਲ ਹਸਪਤਾਲ ਖਰੜ ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਇਸੇ ਦੌਰਾਨ ਖਰੜ ਸਿਟੀ ਦੇ ਐੱਸ. ਐੱਚ. ਓ. ਇੰਸਪੈਕਟਰ ਭਗਵੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਇਸ ਸਬੰਧੀ ਆਰੀਅਨ ਕੁਮਾਰ ਅਤੇ ਜਗਦੇਵ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਖਰੜ ਦੀ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ।

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            