ਔਰਤ ਨਾਲ ਸਬੰਧ ਦੇ ਸ਼ੱਕ ''ਚ ਵਿਅਕਤੀ ਦੀ ਕੀਤੀ ਕੁੱਟਮਾਰ, 3 ਖ਼ਿਲਾਫ਼ ਮਾਮਲਾ ਦਰਜ
Saturday, Aug 20, 2022 - 03:37 PM (IST)
 
            
            ਫਿਰੋਜ਼ਪੁਰ (ਪਰਮਜੀਤ ਸੋਢੀ) : ਔਰਤ ਨਾਲ ਸਬੰਧ ਦੇ ਸ਼ੱਕ 'ਚ ਇਕ ਵਿਅਕਤੀ ਦੀ ਕੁੱਟਮਾਰ ਕਰਕੇ ਉਸ ਨੂੰ ਜ਼ਖਮੀਂ ਕਰਨ ਦੇ ਦੋਸ਼ 'ਚ ਥਾਣਾ ਮਮਦੋਟ ਪੁਲਸ ਨੇ 3 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ 'ਚ ਗੁਰਦੇਵ ਸਿੰਘ ਪੁੱਤਰ ਗੁਰਮੀਤ ਸਿੰਘ ਨੇ ਦੱਸਿਆ ਕਿ ਦੋਸ਼ੀਆਨ ਬਲਵਿੰਦਰ ਸਿੰਘ, ਸੰਦੀਪ ਸਿੰਘ, ਅਮਰਜੀਤ ਸਿੰਘ ਪੁੱਤਰਾਨ ਪਿਆਰਾ ਸਿੰਘ ਉਸ ’ਤੇ ਸ਼ੱਕ ਕਰਦੇ ਸੀ ਕਿ ਉਸ ਦੇ ਬਲਵਿੰਦਰ ਸਿੰਘ ਦੀ ਪਤਨੀ ਨਾਲ ਸਬੰਧ ਹਨ।
ਇਸੇ ਰੰਜ਼ਿਸ਼ ਕਰਕੇ ਦੋਸ਼ੀਆਨ ਨੇ ਹਮ-ਮਸ਼ਵਰਾ ਹੋ ਕੇ ਉਸ ਦੇ ਘਰ ਜਾ ਕੇ ਉਸ ਦੀ ਕੁੱਟਮਾਰ ਕੀਤੀ ਤੇ ਸਮਾਨ ਦੀ ਭੰਨ-ਤੋੜ ਕੀਤੀ। ਦੋਸ਼ੀਆਂ ਨੇ ਉਸ ਦਾ ਮੋਬਾਇਲ ਫੋਨ ਖੋਹ ਲਿਆ। ਗੁਰਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਇਲਾਜ ਮੈਡੀਕਲ ਕਾਲਜ ਫਰੀਦਕੋਟ ਵਿਖੇ ਚੱਲ ਰਿਹਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਬ ਇੰਸਪੈਕਟਰ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਦੋਸ਼ੀਅਨ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।
 

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            