ਨਸ਼ੇ ਲਈ ਪੈਸੇ ਦੇਣ ਤੋਂ ਨਾਂਹ ਕਰਨ ’ਤੇ ਕੁੱਟਮਾਰ

Wednesday, May 01, 2024 - 04:17 PM (IST)

ਨਸ਼ੇ ਲਈ ਪੈਸੇ ਦੇਣ ਤੋਂ ਨਾਂਹ ਕਰਨ ’ਤੇ ਕੁੱਟਮਾਰ

ਫ਼ਰੀਦਕੋਟ (ਰਾਜਨ) : ਨਸ਼ੇ ਲਈ ਪੈਸੇ ਦੇਣ ਤੋਂ ਨਾਂਹ ਕਰਨ ’ਤੇ ਪਿੰਡ ਪੱਕਾ ਨਿਵਾਸੀ ਇਕ ਔਰਤ ਦੀ ਉਸਦੇ ਪਤੀ, ਪੁੱਤ ਅਤੇ ਨੂੰਹ ਵੱਲੋਂ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਪੱਕਾ ਨਿਵਾਸੀ ਰਾਜਵੀਰ ਕੌਰ ਪਤਨੀ ਜਸਵੰਤ ਸਿੰਘ ਨੇ ਦੱਸਿਆ ਕਿ ਉਹ ਮਿਹਨਤ-ਮਜ਼ਦੂਰੀ ਕਰਦੀ ਹੈ। ਜਦੋਂ ਉਹ ਆਪਣੇ ਕੰਮ ਤੋਂ ਵਿਹਲੀ ਹੋ ਕੇ ਘਰ ਆਈ ਤਾਂ ਉਸਦਾ ਪਤੀ ਜਸਵੰਤ ਸਿੰਘ ਗਾਲੀ-ਗਲੋਚ ਕਰਨ ਲੱਗ ਪਿਆ।

ਇਸ ਤੋਂ ਬਾਅਦ ਉਸਦਾ ਪੁੱਤਰ ਲਖਵਿੰਦਰ ਸਿੰਘ ਅਤੇ ਉਸਦੀ ਪਤਨੀ ਸੁਖਪ੍ਰੀਤ ਕੌਰ ਵੀ ਆ ਗਏ। ਉਨ੍ਹਾਂ ਤਿੰਨਾਂ ਨੇ ਮਿਲ ਕੇ ਉਸਦੀ ਕੁੱਟਕਾਰ ਕੀਤੀ। ਪੁਲਸ ਨੂੰ ਦਿੱਤੇ ਬਿਆਨ ’ਚ ਰਾਜਵੀਰ ਕੌਰ ਨੇ ਦੋਸ਼ ਲਾਇਆ ਕਿ ਉਸਦਾ ਪਤੀ ਅਤੇ ਪੁੱਤਰ ਨਸ਼ਾ ਕਰਨ ਦੇ ਆਦੀ ਹਨ ਅਤੇ ਬਿਆਨਕਰਤਾ ਤੋਂ ਪੈਸੇ ਦੀ ਮੰਗ ਕਰਦੇ ਰਹਿੰਦੇ ਸਨ। ਜਦੋਂ ਉਸਨੇ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਉਨ੍ਹਾਂ ਉਸਦੀ ਕੁੱਟਮਾਰ ਕੀਤੀ।


author

Babita

Content Editor

Related News